ਨਵਜੋਤ ਸਿੰਘ ਸਿੱਧੂ ਨੂੰ ਮਿਲੀ ਹਾਈਕੋਰਟ ਤੋਂ ਰਾਹਤ, ਲੁਧਿਆਣਾ ਅਦਾਲਤ 'ਚ ਪੇਸ਼ੀ ਤੋਂ ਮਿਲੀ ਛੋਟ
Published : Oct 26, 2022, 1:49 pm IST
Updated : Oct 26, 2022, 1:49 pm IST
SHARE ARTICLE
Navjot Singh Sidhu
Navjot Singh Sidhu

ਹੁਣ ਵੀਡੀਓ ਕਾਨਫਰੰਸਿੰਗ ਜ਼ਰੀਏ ਹੀ ਹੋਵੇਗੀ ਪੇਸ਼ੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਸਿੱਧੂ ਹੁਣ ਚੇਂਜ ਲੈਂਡ ਆਫ ਯੂਜ਼ ਸੀਐਲਯੂ ਕੇਸ ਵਿੱਚ ਲੁਧਿਆਣਾ ਅਦਾਲਤ ਵਿੱਚ ਪੇਸ਼ ਨਹੀਂ ਹੋਣਗੇ। ਉਸ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਿਹਤ ਕਾਰਨਾਂ ਅਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸਰੀਰਕ ਤੌਰ 'ਤੇ ਸੰਮਨ ਕਰਨ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਲਈ ਲੁਧਿਆਣਾ ਦੀ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ ਸੀ। ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਸਿੱਧੂ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।

ਸੀਜੇਐਮ ਸੁਮਿਤ ਮੱਕੜ ਵੱਲੋਂ ਸਿੱਧੂ ਨੂੰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ । ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਸਿੱਧੂ ਨੇ 29 ਸਤੰਬਰ ਨੂੰ ਦਾਇਰ ਅਰਜ਼ੀ 'ਚ ਅਦਾਲਤ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਵਾਉਣ ਦੀ ਮੰਗ ਕੀਤੀ ਸੀ ਪਰ ਹੇਠਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਸਿੱਧੂ ਨੇ ਹਾਈਕੋਰਟ ਦਾ ਰੁਖ ਕੀਤਾ ਸੀ।

ਜ਼ਿਕਰਯੋਗ ਹੈ ਕਿ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਕਾਰ ਸੀਐਲਯੂ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਆਸ਼ੂ ਨੇ ਸਾਬਕਾ ਡੀਐਸਪੀ ਨੂੰ ਧਮਕੀਆਂ ਦਿੱਤੀਆਂ ਸਨ, ਜਿਸ ਕਾਰਨ ਡੀਐਸਪੀ ਨੇ ਤਤਕਾਲੀ ਲੋਕਲ ਬਾਡੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਾ ਹੋਣ ’ਤੇ ਸਾਬਕਾ ਡੀਐਸਪੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਨਵਜੋਤ ਸਿੱਧੂ ਨੂੰ ਗਵਾਹ ਬਣਾਇਆ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਹੋ ਕੇ ਗਵਾਹੀ ਦੇਣੀ ਪਈ। ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement