Drug traffickers were targeted by the rural police: ਨਸ਼ਾ ਤਸਕਰਾਂ ਤੇ ਦਿਹਾਤੀ ਪੁਲਿਸ ਵੱਲੋਂ ਡਿੱਗੀ ਗਾਜ
Published : Oct 26, 2023, 6:26 pm IST
Updated : Oct 26, 2023, 6:26 pm IST
SHARE ARTICLE
File Photo
File Photo

ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਮੁਹਿੰਮ

  • ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 10 ਨਸ਼ਾ ਤਸਕਰਾਂ ਦੀ 6 ਕਰੋੜ 92 ਲੱਖ 84 ਹਜ਼ਾਰ ਦੀ ਜਾਇਦਾਦ ਜ਼ਬਤ

ਅੰਮ੍ਰਿਤਸਰ: ਮਾਣਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਮੁਹਿੰਮ ਚਲਾ ਕੇ ਨਸ਼ਿਆ ਦੇ ਸੌਦਾਗਰਾਂ 'ਤੇ ਸਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀ ਗਈਆਂ ਹਨ।

ਜੋ ਇਹਨਾਂ ਹਦਾਇਤਾਂ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆ ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਜੀ ਵੱਲੋਂ ਜਿਲ੍ਹਾ ਦੇ ਸਾਰੇ ਮੁੱਖ ਅਫਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਥਾਣੇ ਦੇ ਏਰੀਆ ਵਿੱਚ ਪੈਂਦੇ ਸਮਗਲਰਾਂ ਦੀ ਪ੍ਰਾਪਰਟੀ ਨੂੰ ਆਈਡੈਂਟੀਫਾਈ ਕਰਵਾਉਣ। ਇਹਨਾਂ ਸਮਗਲਰਾਂ ਵਿੱਚੋਂ ਕੁਝ ਸਮਗਲਰ ਜੇਲਾਂ ਵਿੱਚ ਹਨ, ਕੁੱਝ ਬਾਹਰ ਬੇਲ 'ਤੇ ਹਨ।

ਇਹਨਾਂ ਦੀ ਪ੍ਰਾਪਰਟੀ, ਜਮੀਨਾਂ, ਗੱਡੀਆਂ, ਟ੍ਰੈਕਟਰ ਅਤੇ ਹੋਰ ਬੇਨਾਮੀ ਪ੍ਰਾਪਰਟੀ ਸ਼ਨਾਖਤ ਕਰਵਾ ਕੇ ਇਹਨਾਂ ਦੀ ਸਬੰਧਿਤ ਵਿਭਾਗ ਪਾਸੋਂ ਵੈਲਿਊਏਸ਼ਨ ਕਰਵਾਈ ਜਾਵੇ। ਜੋ ਏਸੇ ਸਬੰਧ ਵਿੱਚ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ਵੱਲੋਂ 10 ਦੋਸ਼ੀਆਂ ਦੀ 6,92,84,498 ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਆਈਡੈਂਟੀਫਾਈ ਕਰਕੇ ਫ਼ੌਜ ਕਰਵਾਈਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement