
ਬੀਐਸਐਫ ਸੈਕਟਰ ਗੁਰਦਾਸਪੁਰ ਦੀ ਆਦੀਆ ਚੌਕੀ ਵਿਖੇ 22 ਅਕਤੂਬਰ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਦੇਖਿਆ ਗਿਆ।
Heroin seized in Gurdaspur News: ਬੀਐਸਐਫ ਸੈਕਟਰ ਗੁਰਦਾਸਪੁਰ ਦੀ ਆਦੀਆ ਪੋਸਟ ਨੇੜੇ ਸਾਂਝੇ ਸਰਚ ਅਭਿਆਨ ਦੌਰਾਨ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਤਲਾਸ਼ੀ ਮੁਹਿੰਮ ਦੌਰਾਨ ਬੀਐਸਐਫ ਨੂੰ ਹੈਰੋਇਨ ਦੇ 6 ਪੈਕੇਟ ਮਿਲੇ ਹਨ। ਦਰਅਸਲ ਬੀਐਸਐਫ ਸੈਕਟਰ ਗੁਰਦਾਸਪੁਰ ਦੀ ਆਦੀਆ ਚੌਕੀ ਵਿਖੇ 22 ਅਕਤੂਬਰ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਦੇਖਿਆ ਗਿਆ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲੋਂ ਡਰੋਨ 'ਤੇ 21 ਰਾਉਂਡ ਫਾਇਰ ਵੀ ਦਾਗੇ ਗਏ।
ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਪਰਤ ਗਿਆ, ਜਿਸ ਤੋਂ ਬਾਅਦ ਬੀਐਸਐਫ ਅਤੇ ਪੁਲਿਸ ਵਲੋਂ ਇਲਾਕੇ ਵਿਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਜਾਣਕਾਰੀ ਅਨੁਸਾਰ ਅੱਜ ਆਦੀਆ ਚੌਕੀ ਨੇੜੇ ਪਲਾਸਟਿਕ ਦੇ ਲਿਫਾਫੇ ਨਾਲ ਬੰਨ੍ਹੇ ਹੋਏ 6 ਪੈਕੇਟ ਮਿਲੇ ਜਦਕਿ ਇਕ ਵੱਡਾ ਪੈਕੇਟ ਦੇਖਿਆ ਗਿਆ। ਜਦੋਂ ਇਸ ਨੂੰ ਕਬਜ਼ੇ 'ਚ ਲੈ ਕੇ ਚੈਕਿੰਗ ਕੀਤੀ ਗਈ ਤਾਂ ਇਸ ਵਿਚ 6 ਕਿਲੋ ਤੋਂ ਹੈਰੋਇਨ ਬਰਾਮਦ ਹੋਈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
(For more news apart from Heroin seized in Gurdaspur News , stay tuned to Rozana Spokesman)