ਖ਼ਬਰਾਂ |

ਤਾਜ਼ਾ |

Parambans Bunty Romana Arrest News: ਮੁਹਾਲੀ ਪੁਲਿਸ ਨੂੰ ਮਿਲਿਆ ਬੰਟੀ ਰੋਮਾਣਾ ਦਾ ਦੋ ਦਿਨ ਦਾ ਰਿਮਾਂਡ
Published : Oct 26, 2023, 9:23 pm IST
Updated : Oct 26, 2023, 9:23 pm IST
SHARE ARTICLE
Parambans Bunty Romana Arrested News
Parambans Bunty Romana Arrested News

ਪੁਲਿਸ ਨੇ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿਤਾ ਹੈ।

Parambans Bunty Romana Arrest Update : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਚੰਡੀਗੜ੍ਹ ਵਿਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਲਿਆਂਦਾ ਗਿਆ। ਪੁਲਿਸ ਨੇ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਰੁਧ ਇਕ ਐਡੀਟਡ ਵੀਡੀਉ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੇ ਚਲਦਿਆਂ ਇਹ ਕਾਰਵਾਈ ਹੋਈ ਹੈ।

ਬੰਟੀ ਰੋਮਾਣਾ ਵਲੋਂ ਸ਼ੇਅਰ ਕੀਤੀ ਵੀਡੀਉ ਵਿਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਆਵਾਜ਼ ਸੀ। ਬੰਟੀ ਰੋਮਾਣਾ ਵਲੋਂ ਪੋਸਟ ਕੀਤੀ ਗਈ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕੰਵਰ ਗਰੇਵਾਲ ਨੇ ਸਪੱਸ਼ਟੀਕਰਨ ਦਿਤਾ ਸੀ ਕਿ ਉਨ੍ਹਾਂ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਉਸ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਬੰਟੀ ਰੋਮਾਣਾ ਵਿਰੁਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

48 ਸਾਲਾ ਪਰਮਬੰਸ ਸਿੰਘ ਬੰਟੀ ਰੋਮਾਣਾ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਸਾਲ 2022 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਉਹ ਅਕਾਲੀ ਦਲ ਦੀ ਟਿਕਟ 'ਤੇ ਫਰੀਦਕੋਟ ਸੀਟ ਤੋਂ ਚੋਣ ਲੜੇ ਸੀ ਪਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਤੋਂ ਹਾਰ ਗਏ।

(For more latest news in Punjabi apart from Parambans Bunty Romana Arrest News , Stay Tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement