Punjab Open Debate News: 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ 'ਮੈਂ ਪੰਜਾਬ ਬੋਲਦਾ ਹਾਂ'
Published : Oct 26, 2023, 11:38 am IST
Updated : Oct 26, 2023, 1:07 pm IST
SHARE ARTICLE
Punjab CM Bhagwant Mann
Punjab CM Bhagwant Mann

ਮੁੱਖ ਮੰਤਰੀ ਵੱਲੋਂ ਇੱਕ ਨਵਾਂ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਡਿਬੇਟ ਦੇ ਨਾਮ ਦਾ ਐਲਾਨ ਕੀਤਾ ਹੈ।

Punjab CM Bhagwant Mann names Open Debate News in Punjabi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਓਪਨ ਡਿਬੇਟ ਦੇ ਦਿੱਤੇ ਗਏ ਖੁੱਲ੍ਹੇ ਚੈਲੇਂਜ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਨਵਾਂ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਡਿਬੇਟ ਦੇ ਨਾਮ ਦਾ ਐਲਾਨ ਕੀਤਾ ਹੈ।  

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ 'ਚ ਕਿਹਾ, "ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ। “ਪੰਜਾਬ ਮੰਗਦਾ ਜਵਾਬ”" 

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਮੁੱਖ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਐਸਵਾਈਐਲ ਸਣੇ ਵੱਖ-ਵੱਖ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ ਦੀ ਚੁਣੌਤੀ ਦਿੱਤੀ ਗਈ ਸੀ। ਇਸ ਚੁਣੌਤੀ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਸ਼ਰਤਾਂ ਲਗਾ ਕੇ ਸਵੀਕਾਰ ਕਰ ਲਿਆ ਗਿਆ ਸੀ।  ਹਾਲਾਂਕਿ ਮੁੱਖ ਮੰਤਰੀ ਵੱਲੋਂ ਕਈ ਹੋਰ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਸ ਦੌਰਾਨ ਸੁਨੀਲ ਜਾਖੜ ਵੱਲੋਂ ਸਭ ਤੋਂ ਪਹਿਲਾਂ ਖੁੱਲ੍ਹੀ ਬਹਿਸ 'ਚ ਹਿੱਸਾ ਲੈਣ ਤੋਂ ਇਨਕਾਰ ਕੀਤਾ ਗਿਆ ਸੀ। 

ਹਾਲਾਂਕਿ ਹੁਣ ਸੁਨੀਲ ਜਾਖੜ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਕਬੂਲ ਕਰਦੇ ਹਨ ਅਤੇ ਬਹਿਸ ਵਿੱਚ ਹਿੱਸਾ ਜਰੂਰ ਲੈਣਗੇ।

ਇਹ ਵੀ ਪੜ੍ਹੋ: Amritsar Minor Murder News: ਅੰਮ੍ਰਿਤਸਰ 'ਚ ਦੁਸਹਿਰਾ ਦੇਖ ਕੇ ਆ ਰਹੇ ਨਾਬਾਲਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਸੁਨੀਲ ਜਾਖੜ ਨੇ ਕਿਹਾ ਸੀ ਕਿ ਉਹ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ ਲਈ ਜਾਣਗੇ ਅਤੇ ਬਹਿਸ ਵਿੱਚ ਸਿਰਫ਼ ਐਸਵਾਈਐਲ ’ਤੇ ਹੀ ਨਹੀਂ ਸਗੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਸਵਾਲ ਪੁੱਛੇ ਜਾਣਗੇ। 

ਦੱਸ ਦਈਏ ਕਿ ਸੁਨੀਲ ਜਾਖੜ ਤੋਂ ਇਲਾਵਾ ਵਿਰੋਧੀ ਧਿਰਾਂ ਦੇ ਹੋਰ ਨੇਤਾਵਾਂ ਦੀ ਮੌਜੂਦਗੀ ਬਾਰੇ ਅਜੇ (ਇਸ ਖ਼ਬਰ ਦੇ ਫਾਈਲ ਹੋਣ ਤੱਕ) ਕੋਈ ਪੁਸ਼ਟੀ ਨਹੀਂ ਕੀਤੀ ਗਈ। ਇਸ ਕਰਕੇ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਬਾਕੀ ਵਿਰੋਧੀ ਧਿਰਾਂ ਵਿੱਚੋਂ ਕਿਹੜੇ-ਕਿਹੜੇ ਲੀਡਰ ਇਸ ਖੁਲ੍ਹੀ ਬਹਿਸ 'ਚ ਹਿੱਸਾ ਲੈਣਗੇ। 

ਇਹ ਵੀ ਪੜ੍ਹੋ: BSF Recovered Heroin in Amritsar: ਅੰਮ੍ਰਿਤਸਰ ਦੇ ਪਿੰਡ ਦਾਉਕੇ ਵਿਚ ਬੀਐਸਐਫ ਨੇ ਹੈਰੋਇਨ ਨਾਲ ਭਰੀ ਬੋਤਲ ਕੀਤੀ ਬਰਾਮਦ

(For more news apart from Punjab CM Bhagwant Mann names Open Debate News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement