Same Sex Marriage: ਜਲੰਧਰ ਦੀਆਂ ਦੋ ਲੜਕੀਆਂ ਨੇ ਆਪਸ 'ਚ ਕਰਵਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

By : GAGANDEEP

Published : Oct 26, 2023, 12:14 pm IST
Updated : Oct 26, 2023, 12:27 pm IST
SHARE ARTICLE
Two girls married each other
Two girls married each other

Two girls married each other: ਹਾਈਕੋਰਟ ਨੇ ਐਸਐਸਪੀ ਜਲੰਧਰ ਨੂੰ ਦੋਵਾਂ ਲੜਕੀਆਂ ਨੂੰ ਸੁਰੱਖਿਆ ਦੇਣ ਦਾ ਦਿਤਾ ਹੁਕਮ

Same Sex Marriage in Punjab's Jalandhar News in Punjabi: ਜਲੰਧਰ ਦੀਆਂ ਦੋ ਲੜਕੀਆਂ ਦਾ ਖਰੜ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਹੋਇਆ ਹੈ। ਵਿਆਹ ਤੋਂ ਬਾਅਦ ਦੋਵਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨੋਟਿਸ ਲੈਂਦਿਆਂ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੂੰ ਮਾਮਲੇ ਵਿੱਚ ਦੋਵਾਂ ਲੜਕੀਆਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ। (Two girls marry each other in Jalandhar)

ਇਹ ਵੀ ਪੜ੍ਹੋ: prisoners making sweets: ਚੰਡੀਗੜ੍ਹ ਸੈਕਟਰ-22 ਡੀ 'ਚ ਕੈਦੀ ਬਣਾ ਰਹੇ ਦੇਸੀ ਘਿਓ 'ਚ ਮਿਠਾਈਆਂ, ਮਿਲ ਰਹੇ ਵੱਡੇ ਆਰਡਰ

ਪਟੀਸ਼ਨ ਦਾਇਰ ਕਰਦੇ ਹੋਏ ਦੋਵਾਂ ਲੜਕੀਆਂ ਨੇ ਹਾਈ ਕੋਰਟ ਨੂੰ ਦਸਿਆ ਕਿ ਉਹ ਇਕ-ਦੂਜੇ ਨੂੰ ਪਸੰਦ (Two girls marry each other in Jalandhar) ਕਰਦੀਆਂ ਹਨ ਅਤੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦਾ ਵਿਆਹ ਹੋਇਆ ਸੀ। ਉਸ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ। ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਖ਼ਤਰੇ ਤੋਂ ਡਰਦਿਆਂ ਉਨ੍ਹਾਂ ਜਲੰਧਰ ਦੇ ਐਸਐਸਪੀ ਨੂੰ ਮੰਗ ਪੱਤਰ ਵੀ ਦਿਤਾ ਪਰ ਕੋਈ ਫਾਇਦਾ ਨਹੀਂ ਹੋਇਆ। ਅਜਿਹੇ 'ਚ ਉਨ੍ਹਾਂ ਨੂੰ ਹਾਈ ਕੋਰਟ ਦੀ ਸ਼ਰਨ ਲੈਣੀ ਪਈ। ਜਿਸ ਤੋਂ ਬਾਅਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ: Shikhar Dhawan Viral Video: 'ਅੱਜ ਪਤਨੀ ਦਾ ਫੋਨ ਆਇਆ, ਉਹ ਰੋ ਰਹੀ ਸੀ', ਸ਼ਿਖਰ ਧਵਨ ਦਾ ਵੀਡੀਓ ਹੋਇਆ ਵਾਇਰਲ 

ਹਾਈਕੋਰਟ ਨੇ ਮੁੱਖ ਤੌਰ 'ਤੇ ਆਪਣੇ ਹੁਕਮਾਂ 'ਚ ਕਿਹਾ ਹੈ ਕਿ ਜੇਕਰ ਪਟੀਸ਼ਨ ਦਾਇਰ ਕਰਨ ਵਾਲੀਆਂ ਲੜਕੀਆਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਹ ਹੁਕਮ ਅੜਿੱਕੇ ਨਹੀਂ ਆਉਣਗੇ। ਹਾਈਕੋਰਟ ਨੇ ਕਿਹਾ- ਪਰ ਪੁਲਿਸ ਨੂੰ ਚਾਹੀਦਾ ਹੈ ਕਿ ਉਹ ਦੋਵੇਂ ਲੜਕੀਆਂ ਨੂੰ ਜਦੋਂ ਤੱਕ ਉਹ ਆਪਣੇ ਸ਼ਹਿਰ ਵਿੱਚ ਰਹਿਣ, ਸੁਰੱਖਿਆ ਪ੍ਰਦਾਨ ਕਰੇ। ਪੁਲਿਸ ਨੂੰ ਦੋਵਾਂ ਲੜਕੀਆਂ ਦੀ ਸੁਰੱਖਿਆ ਅਤੇ ਜੀਵਨ ਦੀ ਆਜ਼ਾਦੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

(For more news apart from Same Sex Marriage in Punjab's Jalandhar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement