Chandigarh News : ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ : ਲਾਲਜੀਤ ਭੁੱਲਰ

By : BALJINDERK

Published : Oct 26, 2024, 5:29 pm IST
Updated : Oct 26, 2024, 5:29 pm IST
SHARE ARTICLE
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

Chandigarh News : ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ; 3,189 ਕਰਮਚਾਰੀਆਂ ਨੂੰ ਮਿਲੇਗਾ ਲਾਭ

Chandigarh News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀਆਂ ਨੂੰ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੀਆਂ ਕਿਸ਼ਤਾਂ ਲਈ ਜਨਵਰੀ ਅਤੇ ਮਾਰਚ 2025 ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2023 ਤੋਂ ਬਾਅਦ ਕਰਮਚਾਰੀਆਂ ਦੀਆਂ ਵਧੀਆਂ ਹੋਈਆਂ ਤਨਖ਼ਾਹਾਂ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕੀਤੀਆਂ ਜਾ ਰਹੀਆਂ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਮਚਾਰੀਆਂ ਦੀ ਭਲਾਈ ਹਿੱਤ ਇੱਕ ਹੋਰ ਪਹਿਲਕਦਮੀ ਤਹਿਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਨਬੱਸ ਨੇ ਆਪਣੇ ਲਗਭਗ 4,052 ਆਊਟਸੋਰਸ ਅਤੇ ਠੇਕਾ ਆਧਾਰਤ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ 10,000 ਰੁਪਏ ਪ੍ਰਤੀ ਮੁਲਾਜ਼ਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐਡਵਾਂਸ ਉਨ੍ਹਾਂ ਦੀ ਅਕਤੂਬਰ 2024 ਦੀ ਤਨਖ਼ਾਹ ਵਿੱਚੋਂ ਦਿੱਤਾ ਜਾਵੇਗਾ ਅਤੇ ਬਾਅਦ ਵਿੱਚ ਉਸੇ ਮਹੀਨੇ ਦੀ ਤਨਖ਼ਾਹ ਵਿੱਚੋਂ ਇਸ ਨੂੰ ਐਡਜਸਟ ਕਰ ਲਿਆ ਜਾਵੇਗਾ।

ਟਰਾਂਸਪੋਰਟ ਮੰਤਰੀ ਨੇ ਕਰਮਚਾਰੀਆਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪਹਿਲਕਦਮੀਆਂ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ।

(For more news apart from Punjab Govt Ensured Timely Distribution of Dues and Festival Advances of Panbus Employees: Laljit Singh Bhulla News in Punjabi, stay tuned to Rozana Spokesman)

    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement