Punjab News : ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਸਰਕਾਰ 'ਤੇ ਨਿਸ਼ਾਨਾ

By : BALJINDERK

Published : Oct 26, 2024, 2:40 pm IST
Updated : Oct 26, 2024, 2:40 pm IST
SHARE ARTICLE
 ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Punjab News : ਕਿਹਾ -ਕੇਂਦਰ ਸਰਕਾਰ ਵਲੋਂ 2 ਮਹੀਨੇ ਹੀ ਪੰਜਾਬ ਸਰਕਾਰ ਨੂੰ 44 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਗਏ, ਪਰ ਅਜੇ ਤੱਕ ਫ਼ਸਲ ਦੀ ਖਰੀਦ ਨਹੀਂ ਕੀਤੀ ਗਈ ।

Punjab News : ਝੋਨੇ ਦੀ ਖ਼ਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ।  ਉਹਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ।ਅੱਜ ਮੁੱਖ ਮੰਤਰੀ ਕੇਂਦਰੀ ਮੰਤਰੀ ਜੇ ਪੀ ਨੱਢਾ ਨੂੰ ਮਿਲ ਰਹੇ ਹਨ ਤਾਂ ਜੋ ਡੀਏਪੀ ਖਾਦ ਦੀ ਆ ਰਹੀ ਕਮੀ ਨੂੰ ਦੂਰ ਕੀਤਾ ਜਾਵੇ। ਇਸ ਵਿਚਾਲੇ ਹੁਣ ਮੈਦਾਨ ਵਿੱਚ ਕੇਂਦਰ ਸਰਕਾਰ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਆ ਗਏ ਹਨ।  ਉਹਨਾਂ ਕਿਹਾ ਕਿ ਪਹਿਲਾਂ ਵੀ ਬਾਦਲ ਅਤੇ ਕੈਪਟਨ ਮੁੱਖ ਮੰਤਰੀ ਰਹੇ ਹਨ। ਉਹਨਾਂ ਦੇ ਸਮੇਂ ਤਾਂ ਕੋਈ ਖਰੀਦ ਵਿੱਚ ਪ੍ਰੇਸ਼ਾਨੀ ਨਹੀਂ ਆਈ। ਮੌਜੂਦਾ ਸਰਕਾਰ ਸਮੇਂ ਹੀ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ।

ਕਿਸਾਨਾਂ ਨੇ ਪੰਜਾਬ ਵਿੱਚ 4 ਥਾਵਾਂ ਤੇ ਹਾਈਵੇਅ ਨੂੰ ਪੱਕੇ ਤੌਰ ਤੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਤਾਂ ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਕੇਂਦਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।

ਬਿੱਟੂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੇ ਤਾਂ ਕਰੀਬ 2 ਮਹੀਨੇ ਪਹਿਲਾਂ ਹੀ CCL ਦਾ 44 ਹਜ਼ਾਰ ਕਰੋੜ ਰੁਪਏ ਜਾਰੀ ਕਰ ਦਿੱਤਾ ਸੀ ਪਰ ਅਜੇ ਤੱਕ ਫ਼ਸਲ ਦੀ ਖਰੀਦ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਜੇ ਹੋਰ ਪੈਸੇ ਦੀ ਲੋੜ ਹੈ ਤਾਂ ਸਰਕਾਰ ਲਿਖ ਕੇ ਭੇਜੇ ਕੇਂਦਰ ਸਰਕਾਰ ਹੋਰ ਪੈਸੇ ਜਾਰੀ ਕਰ ਦੇਵੇਗੀ।

ਰਵਨੀਤ ਬਿੱਟੂ ਨੇ ਮੁੱਖ ਮੰਤਰੀ ਮਾਨ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਫ਼ਸਲ ਦੀ ਖਰੀਦ ਕਰਵਾਉਣਾ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ। ਪਰ ਇੱਕ ਵਾਰ ਵੀ ਮੁੱਖ ਮੰਤਰੀ ਕਿਸੇ ਮੰਡੀ ਵਿੱਚ ਨਹੀਂ ਗਏ। ਖਰੀਦ ਨਾ ਹੋਣ ਕਾਰਨ ਪੰਜਾਬ ਵਿੱਚ ਹਾਹਾਕਾਰ ਮੱਚੀ ਹੋਈ ਹੈ। ਕੋਈ ਦੱਸੇਗਾ ਕੀ ਮੁੱਖ ਮੰਤਰੀ ਕਿੱਥੇ ਹਨ। ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਕੋਲੋਂ ਗਲਤ ਤਰ੍ਹਾਂ ਦੀ ਵਰਾਇਟੀ ਲਗਵਾਈ ਜਿਸ ਦਾ ਨੁਕਸਾਨ ਸੈਲਰਾਂ ਵਾਲਿਆਂ ਨੂੰ ਹੋਇਆ। ਕਿਉਂਕਿ ਫਸਲ ਦਾ ਦਾਣਾ ਟੁੱਟ ਰਿਹਾ ਹੈ।

ਸੂਬੇ ਵਿੱਚ ਜਿੱਥੇ ਕਣਕ ਦੀ ਫ਼ਸਲ ਦੀ ਬਿਜਾਈ ਹੋਣੀ ਹੈ ਤਾਂ ਉਸ ਤੋਂ ਪਹਿਲਾਂ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਖੜੀ ਹੋ ਗਈ ਹੈ। DAP ਖਾਦ ਦੀ ਕਮੀ ਦਾ ਸਾਹਮਣਾ ਪੰਜਾਬ ਕਰ ਰਿਹਾ ਹੈ। ਜਿਸ ਦੀ ਪੂਰਤੀ ਦੇ ਲਈ ਅੱਜ ਮੁੱਖ ਮੰਤਰੀ ਕੇਂਦਰ ਨਾਲ ਗੱਲਬਾਤ ਕਰਨਗੇ ਤਾਂ ਜੋ ਕਿਸਾਨਾਂ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।

(For more news apart from Union Minister of State Ravneet Singh Bittu targets the Punjab government regarding the purchase of paddy News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement