ਭਾਰਤ ਆਪਣੀ ਧਰਤੀ 'ਤੇ ਅੱਤਵਾਦ ਨੂੰ ਵੱਧਣ-ਫੁੱਲਣ ਨਹੀਂ ਦੇਵੇਗਾ – ਵੈਂਕੱਈਆ ਨਾਇਡੂ
Published : Nov 26, 2018, 5:04 pm IST
Updated : Nov 26, 2018, 5:04 pm IST
SHARE ARTICLE
ਵੈਂਕੱਈਆ ਨਾਇਡੂ
ਵੈਂਕੱਈਆ ਨਾਇਡੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖੂਨ ਦੇ ਆਖ਼ਰੀ ਕਤਰੇ ਤੱਕ ਸਰਹੱਦੋਂ ਪਾਰਲੇ ਅੱਤਵਾਦ ਤੋਂ ਸੂਬੇ ਅਤੇ ਇੱਥੋਂ ਦੇ ਲੋਕਾਂ...

ਡੇਰਾ ਬਾਬਾ ਨਾਨਕ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖੂਨ ਦੇ ਆਖ਼ਰੀ ਕਤਰੇ ਤੱਕ ਸਰਹੱਦੋਂ ਪਾਰਲੇ ਅੱਤਵਾਦ ਤੋਂ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਦਾ ਸੰਕਲਪ ਕਰਦਿਆਂ ਕਿਹਾ ਹੈ ਕਿ ਜੇ ਪਾਕਿਸਤਾਨ ਨੇ ਭਾਰਤ ਵਿਰੁੱਧ ਆਪਣੀ ਹਿੰਸਾ ਨਾ ਰੋਕੀ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਕਰਤਾਰਪੁਰ ਲਾਂਘੇ ਨੂੰ ਬਣਾਉਣ ਲਈ ਭਾਰਤ ਦੀ ਪਹੁੰਚ ਦੇ ਜਵਾਬ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਏ ਗਏ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ

ਮੁੱਖ ਮੰਤਰੀ ਨੇ ਪਾਕਿਸਤਾਨ ਫੌਜ ਦੇ ਮੁਖੀ ਜਨਰਲ ਬਾਜਵਾ ਵੱਲੋਂ ਭਾਰਤੀ ਫੌਜੀਆਂ ਅਤੇ ਬੇਗੁਨਾਹ ਨਾਗਰਿਕਾਂ ਦੀਆਂ ਹੱਤਿਆਵਾਂ ਦੇ ਰਾਹੀਂ ਅੱਤਵਾਦ ਨੂੰ ਬੜ੍ਹਾਵਾ ਦੇਣ ਲਈ ਸਰਕਾਰੀ ਸਪਾਂਸਰ ਅੱਤਵਾਦ ਵਾਸਤੇ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਨੇ ਪਾਕਿਸਤਾਨ ਪ੍ਰਧਾਨ ਮੰਤਰੀ ਨੂੰ ਆਪਣੀ ਫੌਜ ਦੀ ਲਗਾਮ ਸੰਭਾਲਣ ਅਤੇ ਭਾਰਤੀ ਹੱਥਿਆਰਬੰਦ ਫੌਜਾਂ ਅਤੇ ਲੋਕਾਂ ਵਿਰੁੱਧ ਅੱਤਵਾਦ ਤੁਰੰਤ ਖਤਮ ਕਰਨ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਰਤ ਵੱਲੋਂ ਸਖ਼ਤ ਪ੍ਰਤੀਕਿਰਿਆ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਜਿਸ ਦੀ ਫੌਜ ਆਪਣੇ ਗੁਆਂਢੀ ਦੇਸ਼ ਨਾਲ ਵੱਡੀ ਹੈ।

ਅੱਤਵਾਦ ਦੇ ਮੁੱਦੇ 'ਤੇ ਸਖ਼ਤ ਰੁੱਖ ਅਪਣਾਉਂਦਿਆਂ ਜਿਸ ਦਾ ਤੁਰੰਤ ਬਾਅਦ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਸਮਰਥਨ ਕੀਤਾ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਮਨ ਸ਼ਾਤੀ ਵਾਲਾ ਦੇਸ਼ ਹੈ ਅਤੇ ਇਹ ਹਿੰਸਾ ਨਹੀਂ ਚਾਹੁੰਦਾ ਪਰ ਜੇ ਇਸ ਦੀ ਸ਼ਾਂਤੀ ਅਤੇ ਪ੍ਰਭੁਸੱਤਾ ਨੂੰ ਲਗਾਤਾਰ ਚੁਣੌਤੀ ਦਿੱਤੀ ਗਈ ਤਾਂ ਇਹ ਪਾਕਿਸਤਾਨ ਦੇ ਹਮਲੇ ਦਾ ਜਵਾਬ ਦੇਣ ਲਈ ਤਿਆਰ ਹੈ। ਕਰਤਾਰਪੁਰ ਲਾਂਘੇ ਵਾਸਤੇ ਨੀਂਹ ਪੱਥਰ ਰੱਖਣ ਲਈ ਪਾਕਿਸਤਾਨ ਦਾ ਸੱਦਾ ਪ੍ਰਵਾਨ ਕਰਨ ਦੀ ਰਾਇ ਰੱਖਣ ਵਾਲਿਆਂ ਉੱਤੇ ਵਰ੍ਹਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਹਰ ਰੋਜ਼ ਉਨ੍ਹਾਂ ਵੱਲੋਂ ਬੇਗੁਨਾਹ ਭਾਰਤੀ ਨਾਗਰਿਕ ਅਤੇ ਫੌਜੀ ਮਾਰੇ ਜਾ ਰਹੇ ਹਨ

ਤਾਂ ਉਹ ਉੱਥੇ ਕਿਸ ਤਰ੍ਹਾਂ ਜਾ ਸਕਦੇ ਹਨ। ਉਨ੍ਹਾਂ ਕਿਹਾ, ''ਮੈਂ ਕਰਤਾਰਪੁਰ ਜਾਣਾ ਚਾਹੁੰਦਾ ਹਾਂ ਅਤੇ ਨਨਕਾਣਾ ਸਾਹਿਬ ਅਤੇ ਪੰਜਾ ਸਾਹਿਬ ਗੁਰਦੁਆਰਿਆਂ ਵਿੱਚ ਮੁੜ ਨਤਮਸਤਕ ਹੋਣਾ ਚਾਹੁੰਦਾ ਹਾਂ, ਪਰ ਮੈਂ ਉੱਥੇ ਜਾ ਨਹੀਂ ਸਕਦਾ ਕਿਉਂਕਿ ਪਾਕਿਸਤਾਨ ਹਰ ਰੋਜ਼ ਮੇਰੇ ਲੋਕਾਂ ਨੂੰ ਮਾਰ ਰਿਹਾ ਹੈ।'' ਪੰਜਾਬ ਵੱਲੋਂ 20 ਸਾਲ ਖੂਨ-ਖ਼ਰਾਬਾ ਦੇਖੇ ਜਾਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਕਰਤਾਰਪੁਰ ਸਾਹਿਬ ਨਾਲ ਨੇੜੇ ਦਾ ਨਾਤਾ ਰਿਹਾ ਹੈ ਪਰ ਇਕ ਮੁੱਖ ਮੰਤਰੀ ਵਜੋਂ ਉਨ੍ਹਾਂ ਦੀ ਸੂਬੇ ਦੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਹੈ ਜਿਸ ਨੂੰ ਪਾਕਿਸਤਾਨ ਕਮਜ਼ੋਰ ਕਰਨਾ ਚਾਹੁੰਦਾ ਹੈ।

ਪਾਕਿਸਤਾਨ ਫੌਜ ਦੇ ਮੁਖੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੁਦ ਇਕ ਫੌਜੀ ਹੋਣ ਦੇ ਨਾਤੇ ਫੌਜੀਆਂ ਦੀਆਂ ਹੱਤਿਆਵਾਂ ਦੇ ਪਿੱਛੇ ਕਿਸੇ ਵੀ ਤਰ੍ਹਾਂ ਦੇ ਤਰਕ ਨੂੰ ਨਹੀਂ ਦੇਖਦੇ। ਉਨ੍ਹਾਂ ਨੇ ਕਿਹਾ ਕਿ ਇਹ ਬੁਜ਼ਦਿਲੀ ਵਾਲੀ ਕਾਰਵਾਈ ਹੈ ਨਾ ਕਿ ਕਿਸੇ ਫੌਜੀ ਵਾਲੀ। ਫੌਜੀਆਂ ਨੂੰ ਦੇਸ਼ ਦੀ ਸੁਰੱਖਿਆ ਅਤੇ ਦੇਸ਼ ਸੇਵਾ ਦਾ ਪਾਠ ਪੜ੍ਹਾਇਆ ਜਾਂਦਾ ਹੈ ਨਾ ਕਿ ਬੇਗੁਨਾਹਾਂ ਦੀਆਂ ਹੱਤਿਆਵਾਂ ਕਰਨ ਦਾ। ਮੁੱਖ ਮੰਤਰੀ ਨੇ ਜਨਰਲ ਬਾਜਵਾ ਨੂੰ ਤੁਰੰਤ ਹਟਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਪਿਆਰ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਪਾਕਿਸਤਾਨੀ ਫੌਜ ਨੂੰ ਸਿੱਖਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 26/11 ਦਾ ਮੁੰਬਈ ਹਮਲਾ ਭਾਰਤ ਵਿੱਚ ਪਾਕਿਸਤਾਨ ਦੀ ਸ਼ਹਿ ਹਾਸਲ ਅੱਤਵਾਦ ਦੀ ਭਿਆਨਕ ਯਾਦ ਦਿਵਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਅਤੇ ਪਠਾਨਕੋਟ ਹਮਲੇ ਵੀ ਪਾਕਿਸਤਾਨ ਦੇ ਬੇਲਗਾਮ ਅੱਤਵਾਦ ਦੀਆਂ ਜਿਉਂਦੀਆਂ ਜਾਗਦੀਆਂ ਮਿਸਾਲਾਂ ਹਨ। ਅੱਤਵਾਦ ਨੂੰ ਪਾਗਲਪਣ ਦੱਸਦਿਆਂ ਸ੍ਰੀ ਨਾਇਡੂ ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਾਰਾਂ ਨਾਲ ਪੂਰੀ ਤਰ੍ਹਾਂ ਸਹਿਮਤੀ ਜ਼ਾਹਰ ਕਰਦਿਆਂ ਪ੍ਰਣ ਲਿਆ ਕਿ ਭਾਰਤ ਆਪਣੇ ਲੋਕਾਂ ਦਾ ਕਤਲ ਕੀਤੇ ਜਾਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਅਮਨ-ਸ਼ਾਂਤੀ ਅਤੇ ਦੋਸਤਾਨਾ ਮਾਹੌਲ ਚਾਹੁੰਦਾ ਹੈ ਅਤੇ ਇਹ ਆਪਣੀ ਧਰਤੀ 'ਤੇ ਅੱਤਵਾਦ ਨੂੰ ਪੈਰ ਨਾ ਪਸਾਰਨ ਦੇਵੇਗਾ। ਉਨ੍ਹਾਂ ਨੇ ਅੱਤਵਾਦ ਦਾ ਸਮਰਥਨ ਕਰਨ ਵਾਲੇ ਮੁਲਕਾਂ ਨੂੰ ਵੀ ਇਹ ਰਸਤਾ ਤਿਆਗਣ ਦੀ ਅਪੀਲ ਕੀਤੀ। ਉਪ ਰਾਸ਼ਟਰਪਤੀ ਨੇ ਕਿਹਾ ਕਿ ਅਮਨ-ਸ਼ਾਂਤੀ, ਪ੍ਰਗਤੀ ਲਈ ਲੋੜੀਂਦੀ ਸ਼ਰਤ ਹੈ ਅਤੇ ਭਾਰਤ ਆਪਣੇ ਗੁਆਂਢੀਆਂ ਨਾਲ ਅਮਨਮਈ ਰਿਸ਼ਤੇ ਜੋੜਨ ਦੇ ਨਾਲ-ਨਾਲ ਇਹ ਵੀ ਚਾਹੁੰਦਾ ਹੈ ਕਿ ਅਮਨ ਦੀ ਕਾਇਮੀ ਲਈ ਗੁਆਂਢੀ ਵੀ ਆਪਣੀ ਮਾਨਸਿਕਤਾ ਵਿੱਚ ਬਦਲਾਅ ਲਿਆਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement