
ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਦਾ ਨੀਂਹ ਪੱਥਰ ਰੱਖਣ ਦੇ ਲਈ ਆਯੋਜਿਤ ਕੀਤੇ ਗਏ ਸਮਾਗਮ ਵਿਚ ਕੁਝ ਲੋਕਾਂ ਵਲੋਂ...
ਗੁਰਦਾਸਪੁਰ (ਸਸਸ) : ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਦਾ ਨੀਂਹ ਪੱਥਰ ਰੱਖਣ ਦੇ ਲਈ ਆਯੋਜਿਤ ਕੀਤੇ ਗਏ ਸਮਾਗਮ ਵਿਚ ਕੁਝ ਲੋਕਾਂ ਵਲੋਂ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕੀਤਾ ਗਿਆ।
ਜਿਵੇਂ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਟੇਜ ‘ਤੇ ਸੰਗਤਾਂ ਨੂੰ ਸੰਬੋਧਿਤ ਕਰਨ ਲੱਗੀ ਤਾਂ ਸਮਾਗਮ ਵਿਚ ਮੌਜੂਦ ਕੁਝ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿਤੀ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਮੌਕੇ ਨੂੰ ਸੰਭਾਲਦੇ ਹੋਏ ਲੋਕਾਂ ਨੂੰ ਸਾਂਤ ਕਰਵਾਇਆ।