
ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਡੇਰਾ ਬਾਬਾ ਨਾਨਾਕ ਪਹੁੰਚੇ ਜਿੱਥੇ ਉਨ੍ਹਾਂ ਦੂਰਬੀਨ...
ਅੰਮ੍ਰਿਤਸਰ (ਭਾਸ਼ਾ) : ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਡੇਰਾ ਬਾਬਾ ਨਾਨਾਕ ਪਹੁੰਚੇ ਜਿੱਥੇ ਉਨ੍ਹਾਂ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਤੇ ਅਰਦਾਸ ਕੀਤੀ।ਸਿੱਧੂ ਨੇ ਇਸ ਮੌਕੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਸਾਰਾ ਕ੍ਰੈਡਿਟ ਸੰਗਤਾਂ ਨੂੰ ਜਾਂਦਾ ਹੈ, ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਅਰਦਾਸਾਂ ਕਾਰਨ ਹੀ ਲਾਂਘਾ ਖੁੱਲ੍ਹ ਰਿਹਾ ਹੈ।ਨਾਲ ਹੀ ਸਿੱਧੂ ਨੇ ਕਿਹਾ ਕਿ ਲਾਂਘੇ ਦੇ ਮਾਮਲੇ 'ਚ ਸਿਆਸਤ ਨਹੀਂ ਕਰਨੀ ਚਾਹੀਦੀ, ਕਿਉਂਕਿ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਵਿਚਾਲੇ ਪਿਆਰ ਵਧੇਗਾ।
Navjot singh Sidhu
ਕੈਬਨਿਟ ਮੰਤਰੀ ‘ਤੇ ਸਾਬਕਾ ਕ੍ਰਿਕਟਰ ਸਿੱਧੂ ਨੇ ਆਪਣੇ ਯਾਰ ਇਮਰਾਨ ਖ਼ਾਨ ਨੂੰ ਵੀ ਲਾਂਘੇ ਦਾ ਕ੍ਰੈਡਿਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦਿਲ ‘ਚ ਆਪਣੇ ਆਵਾਮ ਲਈ ਪਿਆਰ ਹੈ ਤੇ ਉਨ੍ਹਾਂ ਦੇ ਪੀਐਮ ਬਣਨ ਨਾਲ ਬਦਲਾਅ ਹੋਇਆ ਹੈ। ਜ਼ਿਕਰ ਏ ਖਾਸ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ‘ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ। ਜਿਸ ਨੂੰ ਸਿੱਧੂ ਨੇ ਪ੍ਰਵਾਨ 28 ਨਵੰਬਰ ਨੂੰ ਪਾਕਿਸਤਾਨ ਜਾਣ ਦੀ ਗੱਲ ਆਖੀ ਹੈ। ਸਿੱਧੂ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਸ ਸਮਾਗਮ ‘ਚ ਸ਼ਾਮਿਲ ਹੋਣਗੇ।