
ਭਾਰਤ ਵਲੋਂ ਗੁਰਦੁਆਰਾ ਸ੍ਰੀ ਕਰਤਾਪਰੁ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋ ਗਿਆ ਹੈ। ਉਪ ਰਾਸ਼ਟਰਪਤੀ....
ਡੇਰਾ ਬਾਬਾ ਨਾਨਕ (ਭਾਸ਼ਾ) : ਭਾਰਤ ਵਲੋਂ ਗੁਰਦੁਆਰਾ ਸ੍ਰੀ ਕਰਤਾਪਰੁ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਸਮਾਗਮ ਸ਼ੁਰੂ ਹੋ ਗਿਆ ਹੈ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਕੇਂਦਰੀ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ, ਅਕਾਲੀ ਦਲ ਦੇ ਆਗੂਆਂ ਸਣੇ ਕਈ ਧਾਰਮਿਕ ਜਥੇਬੰਦੀਆਂ ਪਹੁੰਚ ਚੁੱਕੀਆਂ ਹਨ।
Kartarpur Sahib
ਇਸ ਦੌਰਾਨ ਭਾਸ਼ਣ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਸੰਗਤ ਨੂੰ ਕਿਸੇ ਵੀ ਵੀਜ਼ੇ ਦੀ ਲੋੜ ਨਹੀਂ ਹੈ। ਸੰਗਤ ਜਦੋਂ ਮਰਜ਼ੀ ਜਾ ਕੇ ਦਰਸ਼ਨ ਕਰ ਸਕਦੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਦੀ ਯਾਦ ‘ਚ ਕੋਰੀਡੋਰ ‘ਚ ਇਕ ਗੇਟ ਬਣਾਇਆ ਜਾਵੇਗਾ। ਜਿਸ ਦਾ ਨਾਂਅ ਕਰਤਾਰਪੁਰ ਦੁਆਰ ਰੱਖਿਆ ਜਾਵੇਗਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੀ ਸਾਲਾਂ ਪੁਰਾਣੀ ਮੰਗ ਪੂਰੀ ਕਰਨ ਲਈ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ।