ਪੰਜਾਬ ਸਰਕਾਰ ਵਲੋਂ ਬਕਾਇਆ ਭੁਗਤਾਨਾਂ ਲਈ 1561.08 ਕਰੋੜ ਰੁਪਏ ਹੋਏ ਜਾਰੀ
Published : Nov 26, 2020, 7:21 am IST
Updated : Nov 26, 2020, 7:21 am IST
SHARE ARTICLE
image
image

ਪੰਜਾਬ ਸਰਕਾਰ ਵਲੋਂ ਬਕਾਇਆ ਭੁਗਤਾਨਾਂ ਲਈ 1561.08 ਕਰੋੜ ਰੁਪਏ ਹੋਏ ਜਾਰੀ

ਚੰਡੀਗੜ੍ਹ, 25 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਅੱਜ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਲਈ 1561.08 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ ਜਿਸ ਵਿਚ 24 ਨਵੰਬਰ ਤਕ ਅਪਣੇ ਕਰਮਚਾਰੀਆਂ ਨੂੰ ਜਨਰਲ ਪ੍ਰਾਵੀਡੈਂਟ ਫ਼ੰਡ (ਅੰਤਮ ਅਤੇ ਪੇਸ਼ਗੀ)/ਗਰੁਪ ਇੰਸ਼ੋਰੈਂਸ ਸਕੀਮ ਦੀ ਅਦਾਇਗੀ ਲਈ 802.35 ਕਰੋੜ ਰੁਪਏ ਸ਼ਾਮਲ ਹਨ।
ਸਰਕਾਰੀ ਬੁਲਾਰੇ ਅਨੁਸਾਰ ਵਿੱਤ ਵਿਭਾਗ ਨੇ 14ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੇ ਕੁੱਲ 169 ਕਰੋੜ ਰੁਪਏ ਵਿਚੋਂ ਹੁਸ਼ਿਆਰਪੁਰ ਲਈ 94 ਕਰੋੜ ਰੁਪਏ ਤੇ ਤਰਨ ਤਾਰਨ ਲਈ 75 ਕਰੋੜ ਰੁਪਏ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਨੂੰ ਸੂਬੇ ਭਰ ਵਿਚ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਪ੍ਰਾਜੈਕਟ ਲਾਗੂ ਕਰਨ ਲਈ 86.60 ਕਰੋੜ ਰੁਪਏ ਜਾਰੀ ਕੀਤੇ ਹਨ।
ਇਨ੍ਹਾਂ ਤੋਂ ਇਲਾਵਾ ਸਟੈਂਡਰਡ ਆਬਜ਼ੇਕਟ ਆਫ਼ ਐਕਸਪੈਂਡੀਚਰ (ਐਸ.ਓ.ਈ.) ਤਹਿਤ ਬਿਜਲੀ (38.68 ਕਰੋੜ ਰੁਪਏ), ਪਟਰੌਲ ਤੇ ਲੁਬਰੀਕੈਂਟਸ (18.60 ਕਰੋੜ ਰੁਪਏ), ਰੈਂਟ ਰੇਟ ਐਂਡ ਟੈਕਸਜ਼ (4.19 ਕਰੋੜ ਰੁਪਏ) ਅਤੇ ਹੋਰ ਦਫ਼ਤਰੀ ਖ਼ਰਚਿਆਂ (7.84 ਕਰੋੜ) ਲਈ ਜਾਰੀ ਕੀਤੇ ਗਏ ਹਨ। ਮਹਾਤਮਾ ਗਾਂਧੀ ਨੈਸ਼ਨਲ ਰੂਰਲ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਅਧੀਨ 51.30 ਕਰੋੜ ਰੁਪਏ ਅਤੇ ਸਮਾਰਟ ਸਿਟੀ ਮਿਸ਼ਨ ਅਤੇ ਅਮਰੁਤ ਤਹਿਤ 50-50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਟੀਡੀਐਸ ਦੀ ਅਦਾਇਗੀ ਲਈ 48 ਕਰੋੜ ਰੁਪਏ ਅਤੇ ਕੋਰਟ/ਟ੍ਰਿਬਿਊਨਲ ਕੇਸਾਂ ਦੀ ਫ਼ੀਸ ਦੀ ਅਦਾਇਗੀ ਲਈ 40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਨੂੰ ਕਰਜ਼ਾ ਸੇਵਾਵਾਂ ਲਈ 39.96 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਲਈ 39 ਕਰੋੜ ਰੁਪਏ ਅਤੇ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਦੇ ਅਧੀਨ 26.42 ਕimageimageਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement