ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Nov 26, 2020, 5:39 pm IST
Updated : Nov 26, 2020, 5:39 pm IST
SHARE ARTICLE
Balbir Singh Sidhu gives appointment letters to 160 candidates
Balbir Singh Sidhu gives appointment letters to 160 candidates

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਚੰਡੀਗੜ੍ਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ,ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

Balbir Singh Sidhu gives appointment letters to 160 candidatesBalbir Singh Sidhu gives appointment letters to 160 candidates

ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਵਿੱਚ 102 ਰੇਡੀਓਗ੍ਰਾਫਰ,52 ਓਟੀ ਅਸਿਸਟੈਂਟ ਤੇ 6 ਈਸੀਜੀ ਟੈਕਨੀਸ਼ੀਅਨ ਸ਼ਾਮਿਲ ਹਨ। ਵਿਭਾਗ ਅਧੀਨ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

Balbir Sidhu Balbir Sidhu

ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਖ ਨਵੇਂ ਨਿਯੁਕਤ ਕੀਤੇ ਗਏ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਣਾਲੀ ਦੀ ਸ਼ਾਖ਼ ਵਿੱਚ ਸੁਧਾਰ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਟਾਫ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Balbir Singh Sidhu gives appointment letters to 160 candidatesBalbir Singh Sidhu gives appointment letters to 160 candidates

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਘਰ-ਘਰ ਰੁਜ਼ਗਾਰ ਮੁਹਿੰਮ ਅਧੀਨ ਲਗਭਗ 6000 ਨੌਕਰੀਆਂ ਦਿੱਤੀਆਂ ਗਈਆਂ,ਜਿਸ ਵਿੱਚ ਰੇਗੂਲਰ ਤੌਰ ਤੇ 249 ਮਾਹਿਰ ਡਾਕਟਰ,375 ਮੈਡੀਕਲ ਅਫ਼ਸਰ,35 ਡੈਂਟਲ ਅਫਸਰਾਂ ਤੋਂ ਇਲਾਵਾ ਪੈਰਾ ਮੈਡੀਕਲ ਤੇ ਹੋਰ ਸਟਾਫ ਸ਼ਾਮਿਲ ਹੈ।

Balbir Sidhu Balbir Sidhu

ਇਸ ਤੋਂ ਇਲਾਵਾ ਐਨ.ਐਚ.ਐਮ. ਅਧੀਨ ਸਪੈਸ਼ਲਿਸਟ,ਪੈਰਾ ਮੈਡੀਕਲ ਤੇ ਹੋਰ ਸਟਾਫ ਦੀ ਭਰਤੀ ਕੀਤੀ ਗਈ ਹੈ। ਆਉਂਦੇ 4 ਮਹੀਨਿਆਂ ਵਿੱਚ ਲਗਭਗ 4000 ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਨਵ-ਨਿਯੁਕਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਸਭ ਦੀ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਕੀਤੀ ਗਈ ਹੈ।

Balbir Singh Sidhu gives appointment letters to 160 candidatesBalbir Singh Sidhu gives appointment letters to 160 candidates

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਅਤੇ ਇਹ ਬਿਮਾਰੀ ਅਜੇ ਖਤਮ ਨਹੀਂ ਹੋਈ ਹੈ ਅਤੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ,ਹੱਥਾਂ ਨੂੰ ਸਮੇਂ ਸਮੇਂ ਤੇ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਇਸ ਮੌਕੇ ਬਾਬਾ ਬਕਾਲਾ ਤੋਂ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ,ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ,ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਤੇ ਹੋਰ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement