
ਕਿਹਾ ਬਾਰਡਰ ’ਤੇ ਕੀਤੀ ਨਾਕੇਬੰਦੀ ਨਹੀਂ ਤੋੜਾਂਗੇ ਖਨੌਰੀ ਬਾਰਡਰ ’ਤੇ ਹੀ ਦੇਵਾਂਗੇ 7 ਦਿਨ ਲਈ ਧਰਨਾ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਹੀ ਦੇਵਾਂਗੇ 7 ਦਿਨ ਲਈ ਧਰਨਾ ਦੇਵਾਂਗੇ । ਉਨ੍ਹਾਂ ਕਿਹਾ ਕਿ ਬਾਰਡਰ ’ਤੇ ਕੀਤੀ ਨਾਕੇਬੰਦੀ ਨਹੀਂ ਤੋੜਾਂਗੇ । ਕਿਸਾਨ ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਜ਼ੁਰਮਾਨੇ ਵਾਲੇ ਆਰਡੀਨੈਂਸ ਨੂੰ ਰੱਦ ਕਰਾਉਣ ਵਰਗੀਆਂ ਮੰਗਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਦਿੱਲੀ ਚੱਲੋ ਮੋਰਚੇ ਤਹਿਤ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖਨੌਰੀ ਅਤੇ ਡੱਬਵਾਲੀ ਦੇ ਰਸਤੇ
photofarmer protestਰਾਹੀਂ ਦੋ ਲੱਖ ਤੋਂ ਵਧੇਰੇ ਕਿਸਾਨ - ਮਜ਼ਦੂਰ ਮਰਦ ਔਰਤਾਂ ਦੇ ਕਾਫਲੇ ਦਿੱਲੀ ਵੱਲ ਕੂਚ ਕਰਨੇ ਸਨ। ਹਰਿਆਣਾ ਸਰਕਾਰ ਵੱਲੋਂ ਖਨੌਰੀ ਬਾਰਡਰ 'ਤੇ ਹੀ ਹਜ਼ਾਰਾਂ ਕਿਸਾਨਾਂ ਨੂੰ ਰੋਕ ਲਿਆ ਸੀ ਜਿਸ ਬਾਅਦ ਯੂਨੀਅਨ ਦੇ ਆਗੂਆਂ ਨੇ ਫੈਸਲਾ ਲਿਆ ਕਿ ਹੁਣ ਕਿਸਾਨ 7 ਦਿਨਾਂ ਲਈ ਖਨੌਰੀ ਬਾਰਡਰ ‘ਤੇ ਹੀ ਧਰਨਾ ਦੇਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਦਿੱਲੀ ਮਾਰਚ ਹਰਿਆਣਾ ਪੁਲਿਸ ਨੇ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੂੰ, ਜੋ ਟਰੈਕਟਰਾਂ ਅਤੇ ਪੈਦਲ ਚੱਲ ਰਹੇ ਹਨ, ਨੂੰ ਸੰਭੂ ਬਾਰਡਰ ‘ਤੇ ਰੋਕ ਦਿੱਤਾ ਸੀ।
Farmers Protestਜਿਸ ਕਾਰਨ ਹਰਿਆਣਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਟਕਰਾਅ ਹੋ ਗਿਆ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਸੜਕਾਂ ਤੇ ਬੈਰੀਕੇਡ ਲਗਾਏ ਹਨ। ਕਿਸਾਨਾਂ ਨੂੰ ਅੱਗੇ ਵਧਦੇ ਵੇਖ ਕੇ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਠੰਡੇ ਪਾਣੀ ਦੀ ਵਰਖਾ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਹਨ।