
ਐਨਆਈਆਈਐਫ਼ 'ਚ 6000 ਕਰੋੜ ਦੀ ਹਿੱਸੇਦਾਰੀ ਪੂੰਜੀ ਲਾਉਣ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ
to
ਨਵੀਂ ਦਿੱਲੀ, 25 ਨਵੰਬਰ : ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਬੁਧਵਾਰ ਨੂੰ ਰਾਸ਼ਟਰੀ ਨਿਵੇਸ਼ ਅਤੇ ਬੁਨਿਆਦੀ ਢਾਂਚਾ ਫ਼ੰਡ (ਐਨਆਈਆਈਐਫ਼) ਵਿਚ 6,000 ਕਰੋੜ ਰੁਪਏ ਦੀ ਇਕੁਇਟੀ ਪੂੰਜੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ।
ਬੁਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਇਹ ਜਾਣਕਾਰੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦਿਤੀ। ਪ੍ਰਕਾਸ਼ ਜਾਵਡੇਕਰ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਅਤੇ ਆਰਥਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਬੈਠਕ ਵਿਚ ਬਹੁਤ ਸਾਰੇ ਮਹੱਤਵਪੂਰਨ ਫ਼ੈਸਲੇ ਲਏ ਗਏ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਜ਼ੋਰ ਆਤਮ-ਨਿਰਭਰ ਭਾਰਤ ਨੂੰ ਉਤਸ਼ਾਹਤ ਕਰਨਾ ਹੈ। ਇਸ ਲਈ ਪੂੰਜੀ ਜੁਟਾਉਣ ਲਈ ਹੁਣ ਡੇਟ ਮਾਰਕੀਟ ਦਾ ਲਾਭ ਉਠਾਇਆ ਜਾਵੇਗਾ। ਮੀਟਿੰਗ ਵਿਚ ਰਾਸ਼ਟਰੀ ਨਿਵੇਸ਼ ਅਤੇ ਬੁਨਿਆਦੀ ਢਾਂਚਾ ਫੰਡ (ਐਨਆਈਆਈਐਫ਼) ਵਿਚ ਨਿਵੇਸ਼ ਜਿਸ ਵਿਚ ਸੰਕਟਗ੍ਰਸਤ ਲਕਸ਼ਮੀ ਵਿਲਾਸ ਬੈਂਕ ਦੇ ਡੀਬੀਐਸ ਬੈਂਕ ਇੰਡੀਆ ਲਿਮਟਿਡ (ਡੀਬੀਆਈਐਲ) ਵਿਚ ਰਲੇਵੇਂ ਦੇ ਪ੍ਰਸਤਾਵ ਨੂੰ ਸ਼ਾਮਲ ਕਰਦਿਆਂ ਕਈ ਹੋਰ ਫ਼ੈਸਲਿਆਂ ਨੂੰ ਪ੍ਰਵਾਨਗੀ ਦਿਤੀ।
ਦੂਰ ਸੰਚਾਰ ਖੇਤਰ ਵਿਚ ਏਟੀਸੀ ਵਿਚ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਵੀ ਪ੍ਰਵਾਨਗੀ ਮਿਲੀ, 2480.92 ਕਰੋੜ ਰੁਪਏ ਤੋਂ ਵੱਧ ਦੇ ਵਿਦੇਸ਼ੀ ਨਿਵੇਸ਼ ਲਈ ਸੀਸੀਈਏ ਦੀ ਮਨਜ਼ੂਰੀ ਮਿਲੀ। ਮੰਤਰੀ ਮੰਡਲ ਨੇ ਇੰਸਟੀਚਿਊਟ ਆਫ਼ ਅਕਾਊਂਟਸ ਆਫ਼ ਇੰਡੀਆ (ਆਈਸੀਏਆਈ) ਅਤੇ ਵੇਰੇਨਾਈਜ਼ਿੰਗ ਵੈਨ ਰਜਿਸਟਰ ਕੰਟਰੋਲਰ (ਵੀਆਰਸੀ) ਦਰਮਿਆਨ ਸਮਝੌਤੇ ਨੂੰ ਵੀ ਮਨਜ਼ੂਰੀ ਦੇ ਦਿਤੀ ਹੈ। (ਪੀਟੀਆਈ)