ਕਿਸਾਨ ਘੋਲ ਦੌਰਾਨ ਸੜਕ ਹਾਦਸੇ 'ਚ ਕਿਸਾਨ ਦੀ ਮੌਤ
Published : Nov 26, 2020, 7:26 am IST
Updated : Nov 26, 2020, 7:26 am IST
SHARE ARTICLE
image
image

ਕਿਸਾਨ ਘੋਲ ਦੌਰਾਨ ਸੜਕ ਹਾਦਸੇ 'ਚ ਕਿਸਾਨ ਦੀ ਮੌਤ

ਮਹਿਲਕਲਾਂ, 25 ਨਵੰਬਰ (ਜਗਦੇਵ ਸਿੰਘ ਸੇਖੋਂ) : ਸਥਾਨਕ ਕਸਬੇ ਟੋਲ ਪਲਾਜ਼ੇ 'ਤੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਉਪਰ ਇਕ ਕਿਸਾਨ ਦੇ ਸੜਕ ਲੰਘਣ ਸਮੇਂ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਸਬਾ ਮਹਿਲਕਲਾਂ ਦੇ ਟੌਲ ਪਲਾਜ਼ੇ ਉਪਰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਉੱਪਰ ਲੱਗੇ ਪੱਕੇ ਮੋਰਚੇ ਪਿੰਡ ਧਨੇਰ ਤੋਂ ਜਥੇਬੰਦੀ ਦਾ ਸਰਗਰਮ ਵਰਕਰ ਕਾਹਨ ਸਿੰਘ ਲਗਾਤਾਰ ਸ਼ਮੂਲੀਅਤ ਕਰਦਾ ਆ ਰਿਹਾ ਸੀ ਅੱਜ ਜਦੋਂ ਉਹ ਮੌਸਮ ਨੂੰ ਦੇਖਦਿਆਂ ਹੋਇਆਂ ਪੱਕੇ ਮੋਰਚੇ ਲਈ ਨੇੜਲੇ ਗੋਦਾਮ ਵਿਚੋਂ ਤਰਪਾਲ ਚੁੱਕਣ ਗਿਆ ਤਾਂ ਜਦੋਂ ਵਾਪਸ ਹੋ ਕੇ ਗੁਦਾਮ ਤੋਂ ਲੁਧਿਆਣਾ ਬਰਨਾਲਾ ਮੁੱਖ ਮਾਰਗ ਕਰਾਸ ਕਰਨ ਲੱਗਾ ਤਾਂ ਇਕ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਲਾਜ ਲਈ ਮਹਿਲ ਕਲਾਂ  ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿਤਾ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement