ਨਰਸਿੰਗ ਅਤੇ ਫ਼ਾਰਮੇਸੀ ਕਾਲਜ ਖੋਲ੍ਹੇ ਜਾਣਗੇ : ਸਿਹਤ ਮੰਤਰੀ
Published : Nov 26, 2020, 7:27 am IST
Updated : Nov 26, 2020, 7:27 am IST
SHARE ARTICLE
image
image

ਨਰਸਿੰਗ ਅਤੇ ਫ਼ਾਰਮੇਸੀ ਕਾਲਜ ਖੋਲ੍ਹੇ ਜਾਣਗੇ : ਸਿਹਤ ਮੰਤਰੀ

ਚੰਡੀਗੜ੍ਹ, 25 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਮੁਹਾਲੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿਚ ਰਖਦਿਆਂ, ਸੂਬਾ ਸਰਕਾਰ ਨੇ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਅਧੀਨ ਨਰਸਿੰਗ ਅਤੇ ਫ਼ਾਰਮੇਸੀ ਕਾਲਜ ਖੋਲ੍ਹਣ ਨੂੰ ਮਨਜ਼ੂਰੀ ਦੇ ਦਿਤੀ ਹੈ। ਜਾਣਕਾਰੀ ਦਿੰਦਿਆਂ ਅੱਜ ਇਥੇ ਸਿਹਤ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਹ ਫ਼ੈਸਲਾ ਵੀਡੀਉ ਕਾਨਫ਼ਰੰਸ ਵਿਚ ਲਿਆ ਗਿਆ ਜਿਥੇ ਹੋਰਨਾਂ ਸਮੇਤ ਬਾਬਾ ਫ਼ਰੀਦ ਯੂਨੀਵਰਸਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਰਾਜ ਬਹਾਦਰ, ਸਿਹਤ ਤੇ ਮੈਡੀਕਲ ਸਿਖਿਆ ਦੇ ਸਲਾਹਕਾਰ ਡਾ.ਕੇ.ਕੇ. ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਵਾਰ ਭਲਾਈ ਹੁਸਨ ਲਾਲ, ਸਕੱਤਰ ਮੈਡੀਕਲ ਸਿਖਿਆ ਡੀ.ਕੇ. ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਦਸਿਆ ਕਿ  ਡਾ. ਬੀ.ਆਰ. ਅੰਬੇਦਕਰ ਸਟੇਟ ਇਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਅਧੀਨ ਨਵੇਂ ਕਾਲਜਾਂ ਵਿਚ ਅਗਲੇ ਸੈਸ਼ਨ ਤੋਂ ਬੀ.ਐਸ.ਸੀ. ਨਰਸਿੰਗ ਅਤੇ ਫ਼ਾਰਮੈਸੀ ਦੇ ਕੋਰਸ ਸ਼ੁਰੂ ਕੀਤੇ ਜਾਣਗੇ। ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਸਬੰਧਤ ਕਾਲਜਾਂ 'ਚ ਜ਼ਮੀਨ ਦੀ ਘਾਟ ਹੋਣ ਦੀ ਸਥਿਤੀ ਵਿਚ, ਸੰਸਥਾ ਨੂੰ ਜ਼ਮੀਨ ਮੁਫ਼ਤ ਮੁਹਈਆ ਕਰਵਾਈ ਜਾਏਗੀ।  

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement