
ਵਿਦਿਆਰਥੀਆਂ ਕੋਲ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਸੂੁਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਸਿੱਖਿਆ ਹਾਸਲ ਕਰ ਰਹੇ ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਵਿਦਿਆਰਥੀ ਅੱਜ ਤੋਂ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ।
Dr. BR Ambedkar SC Post Matric Scholarship Scheme
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਯੋਗ ਐਸ.ਸੀ.ਬੀ.ਸੀ. ਵਿਦਿਆਰਥੀ ਵਿਭਾਗ ਦੀ ਵੈਬਸਾਈਟ .... ’ਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਲੋਂ ਪੋਰਟਲ ’ਤੇ ਰਜਿਸਟਰ ਹੋਣ ਲਈ ਆਧਾਰ ਕਾਰਡਨੰਬਰ ਹੋਣਾ ਜ਼ਰੂਰੀ ਹੈ।
Sadhu Singh Dharamsot
ਉਨ੍ਹਾਂ ਕਿਹਾ ਕਿ ਵਿਦਿਆਰਥੀ ਗ਼ਲਤ ਆਧਾਰ ਨੰਬਰ ਰਾਹੀਂ ਰਜਿਸਟਰ ਨਹੀਂ ਹੋ ਸਕੇਗਾ ਅਤੇ ਨਾ ਹੀ ਇੱਕ ਤੋਂ ਵੱਧ ਸੰਸਥਾਵਾਂ ਵਿੱਚ ਅਪਲਾਈ ਕਰ ਸਕੇਗਾ। ਸ. ਧਰਮਸੋਤ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਨਿਰਧਾਰਤ ਅੰਡਰਟੇਕਿੰਗ ਸਮੇਤ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣੇ ਲਾਜ਼ਮੀ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਵਿਦਿਆਰਥੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ, ਜਿਨ੍ਹਾਂ ਦੀ ਪੋਰਟਲ ਦੀ ਹੈਲਪ ਡੈਸਕ ’ਤੇ ਸੰਪਰਕ ਨੰਬਰ ਡਿਸਪਲੇਅ ਹ, ਨਾਲ ਸੰਪਰਕ ਕਰ ਸਕਦੇ ਹਨ।
Dr. BR Ambedkar SC Post Matric Scholarship Scheme
ਸ. ਧਰਮਸੋਤ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਸੂਬੇ ਦੇ ਪ੍ਰਮਾਣਿਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾਸਰਪ੍ਰਸਤਾਂ ਦੀ ਸਲਾਨਾ ਆਮਦਨ 4 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।
ਮੰਤਰੀ ਨੇ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਪੰਜਾਬ ਦੇ ਪੱਛੜੀਆਂ ਸ਼ੇਣੀਆਂ ਦੇ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾਸਰਪ੍ਰਸਤਾਂ ਦੀ ਸਲਾਨਾ ਆਮਦਨ 1.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।