
ਕਿਸਾਨ ਆਗੂ ਨੇ ਕਿਹਾ ਕਿ ਸਾਡਾ ਸੰਘਰਸ਼ ਪਹਿਲੇ ਦਿਨ ਤੋਂ ਹੀ ਸ਼ਾਂਤਮਈ ਰਿਹਾ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਹ ਸੰਘਰਸ਼ ਸ਼ਾਂਤਮਈ ਹੀ ਰਹੇਗਾ ,
ਡੂਮਵਾਲੀ ਬਾਰਡਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਿਆਣੇ ਦੇ ਬਾਰਡਰ ਉੱਤੇ ਸੱਤ ਦਿਨਾਂ ਲਈ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ ।
Farmer Protestਕਿਸਾਨ ਆਗੂ ਨੇ ਕਿਹਾ ਕਿ ਸਾਡਾ ਸੰਘਰਸ਼ ਪਹਿਲੇ ਦਿਨ ਤੋਂ ਹੀ ਸ਼ਾਂਤਮਈ ਰਿਹਾ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਹ ਸੰਘਰਸ਼ ਸ਼ਾਂਤਮਈ ਹੀ ਰਹੇਗਾ ,ਪਰ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਵਾਲੇ ਪਾਸੇ ਧੱਕ ਰਿਹਾ ਹੈ। ਪੱਕੇ ਮੋਰਚੇ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਇਹ ਮੋਰਚਾ ਸੱਤ ਦਿਨ ਤੋਂ ਬਾਅਦ ਵੀ ਪੱਕਾ ਚੱਲਣ ਦੀ ਉਮੀਦ ਹੈ ਕਿਉਕਿ ਕੋਂਦਰ ਸਰਕਾਰ ਕਿਸਾਨਾਂ ਮਸਲੇ ਦਾ ਹੱਲ ਨਹੀਂ ਕਰਨਾ ਚੁਹੰਦੀ। .
Farmers Protestਕਿਸਾਨ ਆਗੂ ਨੇ ਕੇਂਦਰ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਇਕ ਪਾਸੇ ਤਾਂ ਕਿਸਾਨਾਂ ਨੂੰ ਤਿੰਨ ਦਸੰਬਰ ਦੀ ਮੀਟਿੰਗ ਦਾ ਸੱਦਾ ਦੇ ਰਹੀ ਹੈ ਅਤੇ ਬੈਠ ਕੇ ਇਸ ਮਸਲੇ ਦਾ ਹੱਲ ਕੱਢਣ ਦਾ ਸੁਝਾਅ ਵੀ ਦੇ ਰਹੀ ਹੈ ਪਰ ਦੂਸਰੇ ਪਾਸੇ ਪੰਜਾਬ ਦੀ ਕਿਸਾਨਾਂ ਨੂੰ ਦਿੱਲੀ ਵੱਲ ਮੂੰਹ ਵੀ ਨਹੀਂ ਕਰਨ ਦਿੱਤਾ ।ਕਿਸਾਨੀ ਸੰਘਰਸ਼ ਨੂੰ ਲਾਠੀ ਦੇ ਜੋਰ ਨਾਲ ਦਬਾਅ ਰਹੀ ਹੈ ਝੰਡਾ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਆਰਥਿਕ ਘੇਰਾਬੰਦੀ ਕਰਕੇ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਸੀ ਪਰ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੀਆਂ ਅਜਿਹੀਆਂ ਦੋਗਲੀਆਂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ