ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਨੂੰ ਲੈ ਕੇ ਸੀਐੱਮ ਚੰਨੀ ਨੇ ਦਿੱਤਾ ਹਾਂ-ਪੱਖੀ ਜਵਾਬ
Published : Nov 26, 2021, 12:45 pm IST
Updated : Nov 26, 2021, 12:45 pm IST
SHARE ARTICLE
 Partap Singh Bajwa, Charanjeet Channi
Partap Singh Bajwa, Charanjeet Channi

ਸੀਐੱਮ ਚੰਨੀ ਨੇ ਕਿਹਾ ਉਹ ਇਸ ਮਾਮਲੇ ਨੂੰ ਵੇਖ ਰਹੇ ਹਨ।

 

ਬਟਾਲਾ- ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕੀਤੀ ਸੀ। ਪ੍ਰਤਾਪ ਸਿੰਘ ਬਾਜਵਾ ਵੱਲੋਂ ਲਿਖੀ ਚਿੱਠੀ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਹਾਂ-ਪੱਖੀ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਵੇਖ ਰਹੇ ਹਨ।

file photo

ਜ਼ਿਕਰਯੋਗ ਹੈ ਕਿ ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਪੰਜਾਬ ਸਰਕਾਰ ਛੇਤੀ ਹੀ ਪ੍ਰਵਾਨ ਕਰ ਸਕਦੀ ਹੈ। ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਦੇ ਇਸ ਜਵਾਬ ‘ਤੇ ਖੁਸ਼ੀ ਜ਼ਾਹਿਰ ਕੀਤੀ ਕਿ ਉਨ੍ਹਾਂ ਨੇ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ‘ਤੇ ਹੁੰਗਾਰਾ ਭਰਿਆ। ਬਾਜਵਾ ਨੇ ਉਮੀਦ ਪ੍ਰਗਟਾਈ ਕਿ ਇਸ ਮਾਮਲੇ ਵਿਚ ਛੇਤੀ ਹੀ ਚੰਗੀ ਖ਼ਬਰ ਮਿਲੇਗੀ ਅਤੇ ਸਰਕਾਰ ਵੱਲੋਂ ਇਤਿਹਾਸਕ ਗਲਤੀਆਂ ਨੂੰ ਦੂਰ ਕੀਤਾ ਜਾਵੇਗਾ। 

file photo

ਜ਼ਿਕਰਯੋਗ ਹੈ ਕਿ ਬਾਜਵਾ ਨੇ ਇਸ ਸਾਲ ਦੇ ਅਗਸਤ ਮਹੀਨੇ ’ਚ ਵੀ ਤਤਕਾਲੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕੀਤੀ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੂੰ ਲਿਖੀ ਹੋਈ ਚਿੱਠੀ ’ਚ ਪ੍ਰਤਾਪ ਸਿੰਘ ਬਾਜਵਾ ਨੇ ਬਟਾਲੇ ਦੀ ਇਤਿਹਾਸਿਕ ਮਹੱਤਤਾ ਖਾਸ ਤੌਰ 'ਤੇ ਦੱਸੀ ਸੀ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement