
ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਬਠਿੰਡਾ: ਅੱਜ ਬਾਦਲਾਂ ਦੇ ਗੜ੍ਹ ਵਿਚ ਕੱਚੇ ਮੁਲਾਜ਼ਮਾਂ ਵਲੋਂ ਖਜ਼ਾਨਾ ਮੰਤਰੀ ਬਾਦਲ ਦਾ ਭਾਰੀ ਵਿਰੋਧ ਹੋਇਆ। ਉਹਨਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਨਾਅਰੇ ਲਗਾਉਂਦੇ ਹੋਏ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਗੁੰਡਾਗਰਦੀ ਨਹੀਂ ਚੱਲੇਗੀ, ਕੱਚੇ ਮੁਲਾਜ਼ਮ ਪੱਕੇ ਕਰੋ। ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਵੀ ਮੌਕੇ ਤੇ ਮੌਜੂਦ ਸਨ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ।