ਸ਼ਹੀਦ ਭਗਤ ਸਿੰਘ ਨੂੰ ਸਰਕਾਰ ਦੀ ਸ਼ਰਧਾਂਜਲੀ, ਖਟਕੜ ਕਲਾਂ ’ਚ ਬਣੇਗਾ ਇੰਟੈਗ੍ਰੇਟਿਡ ਖੇਡ ਸਟੇਡੀਅਮ
Published : Nov 26, 2021, 6:11 am IST
Updated : Nov 26, 2021, 6:11 am IST
SHARE ARTICLE
image
image

ਸ਼ਹੀਦ ਭਗਤ ਸਿੰਘ ਨੂੰ ਸਰਕਾਰ ਦੀ ਸ਼ਰਧਾਂਜਲੀ, ਖਟਕੜ ਕਲਾਂ ’ਚ ਬਣੇਗਾ ਇੰਟੈਗ੍ਰੇਟਿਡ ਖੇਡ ਸਟੇਡੀਅਮ

ਮੁੱਖ ਮੰਤਰੀ ਚੰਨੀ ਨੇ ਸਰਹਾਲ ਰਾਣੂਆਂ ’ਚ ਨਵਾਂ
ਡਿਗਰੀ ਕਾਲਜ ਬਣਾਉਣ ਦਾ ਕੀਤਾ ਐਲਾਨ

ਬੰਗਾ, (ਸਸਸ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨਾਂ ਗ੍ਰਾਂਟਾਂ ਦਾ ਐਲਾਨ ਕੀਤਾ। ਇਨਾਂ ਗ੍ਰਾਂਟਾਂ ’ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਨਾਮ ’ਤੇ ਪਿੰਡ ਸਰਹਾਲਾ ਰਾਣੂਆ ਵਿਚ ਸਰਕਾਰੀ ਡਿਗਰੀ ਕਾਲਜ ਦੀ ਉਸਾਰੀ ਲਈ 15 ਕਰੋੜ ਰੁਪਏ ਸਾਮਲ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਡਿਗਰੀ ਕਾਲਜ ਵਿਦਿਆਰਥੀਆਂ, ਵਿਸ਼ੇਸ਼ ਤੌਰ ’ਤੇ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ, ਨੂੰ ਸਸਤੀ ਅਤੇ ਮਿਆਰੀ ਉੱਚ ਸਿਖਿਆ ਪ੍ਰਦਾਨ ਕਰਨ ਵਿਚ ਸਹਾਈ ਸਿੱਧ ਹੋਵੇਗਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੇਸ ਦੇ ਆਜਾਦੀ ਸੰਗਰਾਮ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਏਕੀਕ੍ਰਿਤ ਮਾਡਲ ਸਪੋਰਟਸ ਸਟੇਡੀਅਮ ਦੀ ਉਸਾਰੀ ਲਈ 12 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।  ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਅਤੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸਾ ਵਿਚ ਪ੍ਰਸਾਰਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮਹਾਨ ਸ਼ਹੀਦ ਨੂੰ ਇਹ ਨਿਮਰ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 30 ਕਰੋੜ ਰੁਪਏ, ਬੰਗਾ ਸਹਿਰ ਵਿਚ ਵੱਖ-ਵੱਖ ਕੰਮਾਂ ਲਈ 2.50 ਕਰੋੜ ਰੁਪਏ, ਬੰਗਾ ਵਿਖੇ ਫ਼ਾਇਰ ਸਟੇਸਨ ਬਣਾਉਣ ਲਈ ਇਕ ਕਰੋੜ ਰੁਪਏ, ਸੀ.ਐਚ.ਸੀ ਬੰਗਾ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਲਈ 10 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਇਲਾਵਾ ਪ੍ਰਾਇਮਰੀ ਹੈਲਥ ਸੈਂਟਰ ਔੜ ਨੂੰ ਕਮਿਊਨਿਟੀ ਹੈਲਥ ਸੈਂਟਰ ਵਜੋਂ ਅਪਗ੍ਰੇਡ ਕਰਨ ਲਈ 4 ਕਰੋੜ ਰੁਪਏ, ਬੰਗਾ ਅਤੇ ਔੜ ਬਲਾਕਾਂ ਵਿਚ ਨਵੀਆਂ ਲਿੰਕ ਸੜਕਾਂ ਬਣਾਉਣ ਲਈ 32 ਕਰੋੜ ਰੁਪਏ ਅਤੇ ਬੰਗਾ ਵਿਚ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਰਿਹਾਇਸ਼ ਲਈ 3.5 ਕਰੋੜ ਰੁਪਏ ਰੱਖੇ ਗਏ ਹਨ।  ਉਨ੍ਹਾਂ ਸਹਿਕਾਰੀ ਸੁਸਾਇਟੀਆਂ ਦੇ ਮੈਂਬਰਾਂ ਵਲ ਲੰਬਿਤ 25 ਕਰੋੜ ਰੁਪਏ ਦੇ ਬਕਾਏ ਮੁਆਫ਼ ਕਰਨ ਸਬੰਧੀ ਮੰਤਰੀ ਮੰਡਲ ’ਚ ਮਾਮਲਾ ਵਿਚਾਰਨ ਦਾ ਐਲਾਨ ਕੀਤਾ।  ਮੁੱਖ ਮੰਤਰੀ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਵਿਚ ਪੈਂਦੇ ਬਲਾਕ ਔੜ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਵੀ ਐਲਾਨ ਕੀਤਾ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement