ਐਸ.ਟੀ.ਐਫ਼ ਦੀ ਰਿਪੋਰਟ ਨਾ ਖੁਲ੍ਹੀ ਤਾਂ ਰੱਖਾਂਗਾ ਮਰਨ ਵਰਤ : ਸਿੱਧੂ
Published : Nov 26, 2021, 7:33 am IST
Updated : Nov 26, 2021, 7:33 am IST
SHARE ARTICLE
image
image

ਐਸ.ਟੀ.ਐਫ਼ ਦੀ ਰਿਪੋਰਟ ਨਾ ਖੁਲ੍ਹੀ ਤਾਂ ਰੱਖਾਂਗਾ ਮਰਨ ਵਰਤ : ਸਿੱਧੂ

 

ਮੋਗਾ, 25 ਨਵੰਬਰ (ਪਪ) : ਮੋਗਾ ਦੇ ਬਾਘਾ ਪੁਰਾਣਾ ਵਿਚ ਕਾਂਗਰਸ ਪਾਰਟੀ ਵਲੋਂ ਵੱਡੀ ਰੈਲੀ ਕੀਤੀ ਗਈ | ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ ਐਸ.ਟੀ.ਐਫ਼. ਦੀ ਰਿਪੋਰਟ ਨਾ ਖੁੱਲ੍ਹੀ ਤਾਂ ਉਹ ਭੁੱਖ ਹੜਤਾਲ 'ਤੇ ਰਹਿ ਕੇ ਅਪਣੀ ਜ਼ਿੰਦਗੀ ਨੂੰ  ਵੀ ਦਾਅ 'ਤੇ ਲਗਾ ਦੇਣਗੇ | ਉਨ੍ਹਾਂ ਕਿਹਾ ਕਿ ਬੇਅਦਬੀ ਦੇ ਪੀੜਤ ਅੱਜ ਵੀ ਇਨਸਾਫ਼ ਦੀ ਝਾਕ ਵਿਚ ਹਨ | ਸਿੱਧੂ ਨੇ ਅਪਣੀ ਹੀ ਸਰਕਾਰ ਨੂੰ  ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹਾਈਕੋਰਟ ਦੀਆਂ ਹਦਾਇਤਾਂ ਹਨ ਕਿ ਬੇਅਦਬੀ ਦੀ ਰਿਪੋਰਟ ਖੋਲ੍ਹੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ,''ਹਾਈ ਕੋਰਟ ਵਲੋਂ ਹਦਾਇਤਾਂ ਮਿਲਣ ਤੋਂ ਬਾਅਦ ਵੀ ਆਖ਼ਰ ਕਿਉਂ ਨਹੀਂ ਐਸ.ਟੀ.ਐਫ਼. ਦੀ ਰਿਪੋਰਟ ਖੋਲ੍ਹੀ ਜਾ ਰਹੀ? ਐਸ.ਟੀ.ਐਫ਼. ਦੀ ਰਿਪੋਰਟ ਖੋਲ੍ਹੋ ਅਤੇ ਦੋਸ਼ੀਆਂ ਨੂੰ  ਅੰਦਰ ਕਰੋ | ਮੈਂ ਐਲਾਨ ਕਰਦਾ ਹਾਂ ਜੇਕਰ ਰਿਪੋਰਟ ਨਾ ਖੁੱਲ੍ਹੀ ਤਾਂ ਸਿੱਧੂ ਅਪਣੀ ਜ਼ਿੰਦਗੀ ਦਾਅ 'ਤੇ ਲਗਾ ਕੇ ਮਰਨ ਵਰਤ 'ਤੇ ਬੈਠੇਗਾ |''
ਅੱਗੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਇਹ ਚੋਣਾਂ ਇਕੱਲੇ ਲਾਰਿਆਂ ਦੀਆਂ ਚੋਣਾਂ ਨਹੀਂ ਹਨ | ਜੇਕਰ ਇਸ ਵਾਰ ਪੰਜਾਬ ਵਿਚ ਕਾਂਗਰਸ ਦੀ ਸਰਕਾਰੀ ਲਿਆਂਦੀ ਗਈ ਤਾਂ ਉਹ ਝੂਠ ਬੋਲ ਕੇ ਨਹੀਂ ਆਵੇਗੀ | ਸਿੱਧੂ ਪੰਜਾਬ ਦੇ ਖ਼ਜ਼ਾਨੇ ਵਿਚ 30-35 ਕਰੋੜ ਰੁਪਇਆ ਪਾ ਕੇ ਕਾਂਗਰਸ ਦੀ ਸਰਕਾਰ ਨੂੰ  ਲਿਆਵੇਗਾ, ਨਹੀਂ ਤਾਂ ਸਿੱਧੂ ਨਹੀਂ ਆਵੇਗਾ | ਕਰਜ਼ੇ ਦੇ ਮੁੱਦੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਪੰਜਾਬ 'ਤੇ 7 ਲੱਖ ਕਰੋੜ ਦਾ ਕਰਜ਼ਾ ਹੈ ਅਤੇ ਹਰ ਪਾਸੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿਰਫ਼ ਕਰਜ਼ਾ ਮੋੜਨ ਦੀਆਂ ਹੀ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਕਰਜ਼ਾ ਮੋੜਿਆ ਨਹੀਂ ਜਾ ਰਿਹਾ | ਇਹ ਕੋਈ ਨਹੀਂ ਕਹਿੰਦਾ ਕਿ ਪੰਜਾਬ ਨੂੰ  ਮੁੜ ਕਰਜ਼ਾਈ ਨਹੀਂ ਹੋਣ ਦਿਤਾ ਜਾਵੇਗਾ |

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement