
ਮ੍ਰਿਤਕ ਇਮੀਗ੍ਰੇਸ਼ਨ ਦਫ਼ਤਰ 'ਚ ਕਰਦਾ ਸੀ ਕੰਮ
ਜਲੰਧਰ ( ਸਪੋਕਸਮੈਨ ਸਮਾਚਾਰ) ਕਿਸੇ ਨੂੰ ਵੀ ਕਾਨੂੰਨ ਦਾ ਡਰ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਬੱਸ ਸਟੈਂਡ ਤੋਂ ਸਾਹਮਣੇ ਆਇਆ ਹੈ।
Major incident in Jalandhar
ਜਿਥੇ ਅਰਜੁਨ ਨਗਰ ਲਾਡੋਵਾਲੀ ਦੇ ਰਹਿਣ ਵਾਲੇ ਲੱਕੀ ਗਿੱਲ ਨਾਂ ਦੇ ਨੌਜਵਾਨ 'ਤੇ ਕੁਝ ਅਣਪਛਾਤਿਆਂ ਵਲੋਂ ਗੋਲੀ ਚਲਾ ਦਿੱਤੀ ਗਈ। ਜਿਸ ਤੋਂ ਬਾਅਦ ਉਸਨੂੰ ਜਲੰਧਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
Major incident in Jalandhar
ਲੱਕੀ 3 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਮੀਗ੍ਰੇਸ਼ਨ ਦੇ ਦਫ਼ਤਰ ਵਿਚ ਕੰਮ ਕਰਦਾ ਸੀ। ਉਸਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ। ਸ਼ੁੱਕਰਵਾਰ ਸਵੇਰੇ ਪੁਲਿਸ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਏਗੀ।
Major incident in Jalandhar
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੇਰ ਰਾਤ ਤੱਕ ਜਾਂਚ ਕੀਤੀ। ਬੱਸ ਅੱਡੇ ਦੇ ਆਲੇ-ਦੁਆਲੇ ਲੱਗੇ ਸਾਰੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ 2 ਖੋਲ ਬਰਾਮਦ ਕੀਤੇ ਹਨ।
Major incident in Jalandhar