ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਸੀਐੱਮ ਚੰਨੀ ਨੇ ਕਿਸਾਨਾਂ ਨੂੰ ਕੀਤਾ ਸਲਾਮ
Published : Nov 26, 2021, 11:14 am IST
Updated : Nov 26, 2021, 11:14 am IST
SHARE ARTICLE
Charanjeet Channi
Charanjeet Channi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ

 

ਚੰਡੀਗੜ੍ਹ : ਅੱਜ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਹੈ ਤੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ 'ਤੇ ਅੰਨਦਾਤੇ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਅੱਜ ਦੇ ਦਿਨ ਤੱਕ ਦਿੱਲੀ 'ਚ ਬੈਠੇ ਕਿਸਾਨ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

file photo

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਅਹਿੰਸਕ ਸੰਘਰਸ਼ ਨਾ ਸਿਰਫ਼ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਹੈ, ਸਗੋਂ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਹਾਦਰੀ, ਸਬਰ, ਅਦੁੱਤੀ ਜਜ਼ਬੇ ਅਤੇ ਦ੍ਰਿੜ ਇਰਾਦੇ ਦੀ ਵਿਲੱਖਣ ਗਾਥਾ ਹੈ। ਜ਼ਿਕਰਯੋਗ ਹੈ ਕਿ ਅਣਗਿਣਤ ਮੁਸ਼ਕਲਾਂ ਨੂੰ ਝੱਲਦਿਆਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨ ਅੰਦੋਲਨ ਆਪਣੇ ਆਖ਼ਰੀ ਪੜਾਅ ਵਿਚ ਪਹੁੰਚਿਆ ਜਾਪਦਾ ਹੈ ਤੇ ਕਿਸਾਨਾਂ ਨੂੰ ਉਮੀਦ ਹੈ ਕਿ ਨਵੇਂ ਸਾਲ ਤੱਕ ਉਹ ਘਰ ਜਾਣਗੇ।

Farmers ProtestFarmers Protest

ਦਰਅਸਲ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੀ ਮੰਗ ਪੂਰੀ ਹੋ ਗਈ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ ’ਚ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਧਰਨੇ ’ਤੇ ਡਟੇ ਰਹਿਣਗੇ। ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਬਾਕੀ ਮੰਗਾਂ ਨੂੰ ਲੈ ਕੇ ਵੀ ਪ੍ਰਦਰਸ਼ਨ ਕਰਨਗੇ। 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement