ਪੰਜਾਬ ਸਰਕਾਰ ਨੇ ਐਡਵੋਕੇਟ ਹਰਪ੍ਰੀਤ ਸੰਧੂ ਨੂੰ ਇਨਫੋਟੈਕ ਦਾ ਚੇਅਰਮੈਨ ਕੀਤਾ ਨਿਯੁਕਤ
Published : Nov 26, 2021, 4:44 pm IST
Updated : Nov 26, 2021, 4:44 pm IST
SHARE ARTICLE
- Punjab Govt appoints Adv Harpreet Sandhu as Chairman Infotech
- Punjab Govt appoints Adv Harpreet Sandhu as Chairman Infotech

ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਐਡਵੋਕੇਟ ਸੰਧੂ ਨੂੰ ਦਿੱਤੀਆਂ ਸ਼ੁਭਕਾਮਨਾਵਾਂ 


 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਉੱਘੇ ਵਕੀਲ, ਲੇਖਕ ਅਤੇ ਨੇਚਰ ਆਰਟਿਸਟ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਵੱਡੀ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਨੇ ਇਸ ਕਾਰਜ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਸੰਧੂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਐਡਵੋਕੇਟ ਹਰਪ੍ਰੀਤ ਸੰਧੂ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸਬੰਧਾਂ ਵਿੱਚ ਮੁਹਾਰਤ ਦੇ ਨਾਲ ਇੱਕ ਅਭਿਆਸੀ ਵਕੀਲ ਹਨ। ਉਹ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਉੱਘੇ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ। ਉਹਨਾਂ ਨੇ ਵੱਖ-ਵੱਖ ਦੇਸ਼ਾਂ ਦੇ ਕਾਨੂੰਨਾਂ ਦੀ ਭਾਰਤ ਨਾਲ ਤੁਲਨਾ ਕਰਦੇ ਹੋਏ ਕਾਨੂੰਨੀ ਤੁਲਨਾਤਮਕ ਅਧਿਐਨ 'ਤੇ ਚਾਰ ਕਿਤਾਬਾਂ ਲਿਖੀਆਂ ਹਨ।

ਉਹਨਾਂ ਨੂੰ ਇੰਗਲੈਂਡ ਐਂਡ ਵੇਲਜ਼, ਯੂਨਾਈਟਿਡ ਕਿੰਗਡਮ ਦੇ ਕਾਲਜ ਆਫ਼ ਲਾਅ ਤੋਂ ਇੰਟਰਨੈਸ਼ਨਲ ਹਿਊਮਨ ਰਾਈਟਸ ਐਂਡ ਕ੍ਰੀਮਿਨਲ ਪ੍ਰੋਸੀਜ਼ਰ ਵਿੱਚ ਪ੍ਰੈਕਟਿਸ ਡਿਪਲੋਮਾ ਵੀ ਪ੍ਰਦਾਨ ਕੀਤਾ ਗਿਆ ਹੈ। ਉਹਨਾਂ ਨੇ ਫਰਾਂਸ ਵਿੱਚ ਐਂਬੈਸਡਰ ਆਫ਼ ਗੁੱਡਵਿਲ (ਆਈ.ਆਈ.-ਜੀਐਸਈ ਅਵਾਰਡੀ) ਵਜੋਂ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਉਹਨਾਂ ਨੇ ਭਾਰਤ ਵਿੱਚ ਘਾਨਾ ਹਾਈ ਕਮਿਸ਼ਨ ਦੀ ਤਰਫੋਂ ਆਪਸੀ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ।

ਉਹਨਾਂ ਨੇ ਪੰਜਾਬ ਦੀ ਕੁਦਰਤ ਦੇ ਨਾਲ-ਨਾਲ ਇਤਿਹਾਸਕ ਗੁਰਦੁਆਰਿਆਂ 'ਤੇ ਤਸਵੀਰਾਂ ਸਬੰਧੀ ਨਵੀਨਤਾਕਾਰੀ ਚਿੱਤਰਕਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਹਨਾਂ ਨੇ ਆਪਣੀ ਫੋਟੋਗ੍ਰਾਫੀ ਨਾਲ ਪੰਜਾਬ ਦੇ ਵਿਰਾਸਤੀ ਸਮਾਰਕਾਂ ਜਿਵੇਂ ਕਿ ਪੁਲ ਕੰਜਰੀ (ਅੰਮ੍ਰਿਤਸਰ), ਮੂਰਿਸ਼ ਮਸਜਿਦ (ਕਪੂਰਥਲਾ), ਬਠਿੰਡੇ ਦਾ ਕਿਲ੍ਹਾ (ਬਠਿੰਡਾ) ਦਾ ਵੀ ਪ੍ਰਚਾਰ ਕੀਤਾ ਹੈ। ਉਹਨਾਂ ਨੇ ਨਾਮਵਰ ਰਸਾਲਿਆਂ ਲਈ ਨਿਯਮਤ ਯੋਗਦਾਨ ਵੀ ਪਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement