
ਤਿੰਨਾਂ ਦਿਨਾਂ 'ਚ ਲੋਕਾਂ ਨੂੰ ਇਤਰਾਜ਼ਯੋਗ ਸਮੱਗਰੀ ਹਟਾਉਣ ਦਾ ਦਿੱਤਾ ਸਮਾਂ
ਚੰਡੀਗੜ੍ਹ : ਪੰਜਾਬ 'ਚ ਗੰਨ ਕਲਚਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਗੰਨ ਕਲਚਰ ਨੂੰ ਲੈ ਕੇ ਕੋਈ ਵੀ ਐੱਫ. ਆਈ. ਆਰ. ਨਾ ਕੀਤੀ ਜਾਵੇ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਡੀ. ਜੀ. ਪੀ. ਵੱਲੋਂ ਸਾਰਿਆਂ ਨੂੰ ਅਗਲੇ 72 ਘੰਟਿਆਂ (3 ਦਿਨ) ਤੱਕ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ