ਸੰਗਰੂਰ 'ਚ ਪਤਨੀ ਨੇ ਦਿੱਤਾ ਦਿਲ ਕੰਬਾਊ ਵਾਰਦਾਤ ਨੂੰ ਅੰਜਾਮ, ਪੂਰੇ ਪਿੰਡ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

By : GAGANDEEP

Published : Nov 26, 2022, 2:45 pm IST
Updated : Nov 26, 2022, 3:25 pm IST
SHARE ARTICLE
photo
photo

ਨਜਾਇਜ਼ ਸਬੰਧਾਂ ਕਾਰਨ ਦਿੱਤਾ ਖੌਫਨਾਕ ਵਾਰਦਾਤ ਨੂੰ ਅੰਜਾਮ

 

ਸੰਗਰੂਰ: ਸੰਗਰੂਰ ਦੇ ਸੁਨਾਮ ਤੋਂ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇਥੇ ਪਿੰਡ ਬਖਸ਼ੀਵਾਲਾ ਵਿੱਚ ਇੱਕ ਪਤਨੀ ਨੇ ਆਪਣੇ ਪਤੀ ਨੂੰ ਮਾਰ ਕੇ ਕੱਚੇ ਫਲੱਸ਼ ਦੇ ਟੈਂਕ ਵਿੱਚ ਦੱਬ ਦਿੱਤਾ ਅਤੇ ਫਿਰ ਪੁਲਿਸ ਕੋਲ ਉਸਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਦਿੱਤੀ। ਆਧਾਰ ਕਾਰਡ ਅਨੁਸਾਰ ਕਾਤਲ ਪਤਨੀ ਦਾ ਨਾਂਅ ਰਾਜੀ ਕੌਰ ਹੈ। ਪੁਲਿਸ ਨੇ ਕਈ ਦਿਨਾਂ ਪਿੱਛੋਂ ਇਸ ਸਨਸਨੀਖੇਜ ਮਾਮਲੇ ਤੋਂ ਪਰਦਾ ਚੁੱਕਦੇ ਹੋਏ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਘਰ ਦੇ ਫਲੱਸ਼ ਟੈਂਕ ਵਿੱਚ ਬਰਾਮਦ ਕਰ ਲਿਆ। ਘਟਨਾ ਦੀ ਸੂਚਨਾ ਮਿਲਣ 'ਤੇ ਸਾਰੇ ਪਿੰਡ ਵਿੱਚ ਹਾਹਾਕਾਰ ਮਚ ਗਿਆ। ਇਸ ਖੌਫਨਾਕ ਘਟਨਾ ਨੇ ਪੂਰੇ ਪਿੰਡ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਜਾਣਕਾਰੀ ਮੁਤਾਬਕ ਪਿੰਡ ਬਖ਼ਸ਼ੀਵਾਲਾ ਦੇ ਰਹਿਣ ਵਾਲੇ ਗਰੀਬ ਪਰਿਵਾਰ ਦਾ ਨੌਜਵਾਨ ਕਾਲਾ ਸਿੰਘ ਪਿਛਲੇ ਇਕ ਮਹੀਨੇ ਤੋਂ ਲਾਪਤਾ ਸੀ। ਪਰਿਵਾਰ ਵੱਲੋਂ ਉਸ ਦੀ ਗੁੰਮਸ਼ੁਦਾ ਹੋਣ ਦੀ ਰਿਪੋਰਟ ਪੁਲਿਸ ਨੂੰ ਲਿਖਵਾਈ ਗਈ ਸੀ। ਜਦੋਂ ਪੁਲਿਸ ਵੱਲੋਂ ਕੇਸ ਦੀ ਜਾਂਚ ਕੀਤੀ ਗਈ ਤਾਂ ਉਕਤ ਨੌਜਵਾਨ ਦੀ ਲਾਸ਼ ਘਰ ਦੇ ਅੰਦਰੋਂ ਹੀ ਬਰਾਮਦ ਕੀਤੀ ਗਈ। 

ਮੁਢਲੀ ਜਾਣਕਾਰੀ ਅਨੁਸਾਰ ਕਤਲ ਦਾ ਕਾਰਨ ਪਤਨੀ ਦੇ ਨਾਜਾਇਜ਼ ਸਬੰਧ ਹਨ।  ਉਧਰ, ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੁੰਮਸ਼ੁਦਾ ਵਿਅਕਤੀ ਦੀ ਘਰਵਾਲੀ 'ਤੇ ਪਹਿਲਾਂ ਹੀ ਸ਼ੱਕ ਸੀ। ਪੁਲਿਸ ਨੇ ਪਤਨੀ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਅਰੰਭ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement