MSP ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫੀ ਲਈ ਕਿਸਾਨਾਂ ਵਲੋਂ ਦੂਜੇ ਪੜਾਅ ਦਾ ਸੰਘਰਸ਼ ਸ਼ੁਰੂ 
Published : Nov 26, 2022, 5:34 pm IST
Updated : Nov 26, 2022, 5:34 pm IST
SHARE ARTICLE
Farmer Union leaders
Farmer Union leaders

ਲਖੀਮਪੁਰ ਖੇੜੀ ਕਾਂਡ ਦਾ ਨਿਆਂ ਦੇਣ, ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਕਰ ਕੇ ਗ੍ਰਿਫਤਾਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ/ਮੋਹਾਲੀ: ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਦੀਆਂ 33 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਰਾਜ ਭਵਨ ਵੱਲ ਮਾਰਚ ਕਰਕੇ ਸੀ2+50% ਫਾਰਮੂਲੇ ਤਹਿਤ ਐਮ.ਐਸ.ਪੀ. ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਦੂਜੇ ਪੜਾਅ ਦੇ ਸੰਘਰਸ਼ ਦੀ ਸ਼ੁਰੂਆਤ ਦੀ ਜ਼ੋਰਦਾਰ ਧਮਕ ਪਾਈ ਹੈ। ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਦੇਸ਼ ਭਰ ’ਚ ਰਾਜਭਵਨਾਂ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਸੀ, ਪ੍ਰਾਪਤ ਰਿਪੋਰਟਾਂ ਅਨੁਸਾਰ ਦੋ ਦਰਜਨ ਤੋਂ ਵੱਧ ਸੂਬਿਆਂ ਵਿੱਚ ਮਾਰਚ ਕੀਤੇ ਗਏ
ਹਨ। ਪੰਜਾਬ ਦਾ ਅੱਜ ਦਾ ਮਾਰਚ ਉਸ ਕੜੀ ਦਾ ਅਹਿਮ ਹਿੱਸਾ ਸਾਬਤ ਹੋਇਆ ਹੈ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਸੂਬਿਆਂ ਦੇ ਰਾਜਪਾਲਾਂ ਰਾਹੀਂ ਭੇਜੇ ਗਏ ਮੰਗ ਪੱਤਰ ਵਿੱਚ ਸੀ2+50% ਫਾਰਮੂਲੇ ਨਾਲ ਐਮ.ਐਸ.ਪੀ. ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਨ, ਬਿਜਲੀ ਸੋਧ ਬਿੱਲ 2022 ਨੂੰ ਵਾਪਸ ਲੈਣ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰ ਕੇ ਗ੍ਰਿਫਤਾਰ ਕਰਨ ਅਤੇ ਲਖੀਮਪੁਰ ਜੇਲ੍ਹ ਵਿੱਚ ਝੂਠਾ ਕੇਸ ਦਰਜ ਕਰਕੇ ਬੰਦ ਕੀਤੇ ਚਾਰ ਨੌਜਵਾਨ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ, ਸ਼ਹੀਦ ਅਤੇ ਜਖ਼ਮੀ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਸਾਰੀਆਂ ਫ਼ਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫ਼ਸਲੀ ਬੀਮਾ ਯੋਜਨਾ, ਕਿਸਾਨ ਅਤੇ ਖੇਤ-ਮਜ਼ਦੂਰਾਂ ਲਈ ਮਹੀਨਾਵਾਰ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਸਾਰੇ ਸੂਬਿਆਂ ਅਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿੱਚ ਦਰਜ ਹੋਏ ਪੁਲੀਸ ਕੇਸ ਵਾਪਸ ਲੈਣ ਦੀਆਂ ਮੰਗਾਂ ਉਠਾਈਆਂ ਗਈਆਂ ਹਨ।

ਮਾਰਚ ਕਰਨ ਤੋਂ ਪਹਿਲਾਂ ਕਿਸਾਨ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਬਣਾਏ ਪੰਡਾਲ ਵਿੱਚ ਇਕੱਠੇ ਹੋਏ।
ਕਿਸਾਨਾਂ ਨੂੰ 33 ਕਿਸਾਨ ਜੱਥੇਬੰਦੀਆਂ ਦੇ ਸੂਬਾਈ ਆਗੂਆਂ ਨੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਦੂਜੇ
ਪੜਾਅ ਦੀ ਸ਼ੁਰੂਆਤ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਦਿਆਂ ਇੱਕ ਦੇਸ਼ ਵਿਆਪੀ ਕਿਸਾਨ ਲਹਿਰ ਉਸਾਰਨ ਦੀ ਲੋੜ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ। ਉਨ੍ਹਾਂ ਪੰਜਾਬ ਦੇ ਲੋਕਾਂ ਵੱਲੋਂ ਦਿੱਲੀ ਮੋਰਚਾ ਫਤਿਹ ਕਰਨ ਵਿੱਚ ਨਿਭਾਏ ਇਤਿਹਾਸਕ ਆਗੂ ਰੋਲ ਤੋਂ ਸਿੱਖਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਦੂਜੇ ਪੜਾਅ ਵਿੱਚ ਵੀ ਪੰਜਾਬ ਦੇ ਲੋਕਾਂ ਨੂੰ ਆਗੂ ਭੂਮਿਕਾ ਨਿਭਾਉਣ ਲਈ ਅੱਗੇ ਆਉਣਾ ਪਵੇਗਾ।

ਪਿਛਲੇ ਕੁਝ ਦਿਨਾਂ ਤੋਂ ਲੋਕਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਅਤੇ ਸੰਘਰਸ਼ ਦੇ ਵੱਖ-ਵੱਖ ਰੂਪ ਉੱਪਰ ਹੁਕਮਰਾਨਾਂ ਵੱਲੋਂ ਗਿਣ-ਮਿੱਥ ਕੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਦੇਸ਼ ਵਿੱਚ ਤਾਕਤਾਂ ਦੇ ਕੇਂਦਰੀਕਰਨ ਦੀ ਭਾਜਪਾ ਦੀ ਮੋਦੀ ਸਰਕਾਰ ਦੀ ਹਿਟਲਰਸ਼ਾਹੀ ਦੇ ਨਾਲ-ਨਾਲ ਦੇਸੀ-ਵਿਦੇਸ਼ੀ ਕਾਰਪੋਰੇਟ ਨੂੰ ਖੁਸ਼ ਕਰਨ ਵਾਲੀਆਂ ਨੀਤੀਆਂ ਅਤੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਤਬਕਿਆਂ ਦੀ ਸੰਘੀ ਨੱਪਣ ਵਾਲੇ ਢੰਗ-ਤਰੀਕੇ ਜਾਰੀ ਰਹਿਣਗੇ ਓਨੀ ਦੇਰ ਤੱਕ ਸੰਘਰਸ਼ ਦੀ ਲੋਅ ਮੱਘਦੀ ਰਹੇਗੀ। 

ਹੁਕਮਰਾਨਾਂ ਵੱਲੋਂ ਕਿਸਾਨ ਲਹਿਰ ਖਿਲਾਫ਼ ਛੇੜੇ ਗਏ ਇਸ ਭੰਡੀ-ਪ੍ਰਚਾਰ ਦੀ ਉਮਰ ਬਹੁਤ ਥੋੜੀ ਸਾਬਤ ਹੋਵੇਗੀ, ਛੇਤੀ ਹੀ ਲੋਕ
ਇਸ ਗੁੰਮਰਾਹਕੁੰਨ ਪ੍ਰਾਪੇਗੰਡੇ ਦੀ ਅਸਲੀਅਤ ਸਮਝ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਇਸ ਗੁੰਮਰਾਹਕਰੂ ਪ੍ਰਾਪੇਗੰਡੇ ਤੋਂ ਸਮਾਜ ਨੂੰ ਸੁਚੇਤ
ਕਰਨ ਦੀ ਅਪੀਲ ਵੀ ਕੀਤੀ। ਇਕੱਠ ਨੂੰ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਰਾਏ, ਬਲਜੀਤ ਸਿੰਘ ਗਰੇਵਾਲ, ਡਾ. ਸਤਨਾਮ ਅਜਨਾਲਾ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ, ਫੁਰਮਾਨ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਕੁਲਦੀਪ ਸਿੰਘ ਵਜੀਦਪੁਰ, ਬਿੰਦਰ ਸਿੰਘ ਗੋਲੇਵਾਲਾ, ਮਲੂਕ ਸਿੰਘ ਹੀਰਕੇ, ਹਰਦੇਵ ਸਿੰਘ ਸੰਧੂ, ਹਰਜੀਤ ਸਿੰਘ ਰਵੀ, ਨਿਰਵੈਲ ਸਿੰਘ ਡਾਲੇਕੇ, ਰਾਜਵਿੰਦਰ ਕੌਰ, ਗੁਰਬਖਸ਼ ਸਿੰਘ ਬਰਨਾਲਾ, ਕਿਰਪਾ ਸਿੰਘ ਨੱਥੂਵਾਲਾ, ਭੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਘੁੰਮਣ ਆਦਿ ਨੇ ਸੰਬੋਧਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement