
ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਚੰਡੀਗੜ੍ਹ: ਪੰਜਾਬ ਵਿੱਚ ਇਨ੍ਹੀਂ ਦਿਨੀਂ ਪਰਾਲੀ ਸਾੜਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਸਨ ਜਿਸ 'ਤੇ ਕਾਰਵਾਈ ਕਰਦਿਆਂ ਸਬੰਧਿਤ ਕਿਸਾਨਾ 'ਤੇ ਰੈੱਡ ਐਂਟਰੀਆਂ ਕੀਤੀਆਂ ਗਈਆਂ ਸਨ।
ਕਿਸਾਨਾ ਵਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਸ ਦੌਰਾਨ ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਹੁਤ ਰਾਹਤ ਦਿੱਤੀ ਹੈ। ਦਰਅਸਲ ਪੰਜਾਬ ਸਰਕਾਰ ਵਲੋਂ ਹੁਣ ਕਿਸਾਨਾਂ 'ਤੇ ਪਰਾਲੀ ਸਾੜਨ ਵਾਲੇ ਮਸਲੇ 'ਚ ਕੀਤੀਆਂ ਰੈਡ ਐਂਟਰੀਆਂ ਵਾਪਸ ਲਈਆਂ ਜਾਣਗੀਆਂ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਸਾਰੇ ਡੀਸੀ ਅਤੇ ਸਬੰਧਤ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ 4300 ਕਿਸਾਨ 'ਤੇ ਰੈਡ ਐਂਟਰੀਜ਼ ਹੋਈਆਂ ਸਨ ਜੋ ਹੁਣ ਵਾਪਸ ਲਈਆਂ ਜਾਣਗੀਆਂ।