
ਨਸੀਬ ਕੌਰ ਦਾ ਕਤਲ ਕਰਨ ਤੋਂ ਪਹਿਲਾਂ ਉਸ ਨੇ ਲੜਕੀ ਨਾਲ ਬਲਾਤਕਾਰ ਕੀਤਾ।
ਮੁਹਾਲੀ: ਨਰਸ ਕਤਲ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਬੀਤੇ ਦਿਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਖ਼ਾਸਤ ਏਐਸਆਈ ਰਸ਼ਪ੍ਰੀਤ ਸਿੰਘ ਨੇ ਆਪਣਾ ਗੁਨਾਹ ਕਬੂਲ ਕੀਤਾ ਹੈ। ਇਸ ਦੌਰਾਨ ਉਸ ਨੇ ਦੱਸਿਆ ਕਿ ਨਸੀਬ ਕੌਰ ਦਾ ਕਤਲ ਕਰਨ ਤੋਂ ਪਹਿਲਾਂ ਉਸ ਨੇ ਲੜਕੀ ਨਾਲ ਬਲਾਤਕਾਰ ਕੀਤਾ।
ਉਸ ਨੇ ਇਹ ਵੀ ਦੱਸਿਆ ਕਿ ਵਾਰਦਾਤ ਸਮੇਂ ਉਹ ਨਸ਼ੇ ਵਿਚ ਸੀ। ਕਤਲ ਤੋਂ ਬਾਅਦ ਉਸ ਨੇ ਘਰ ਦੀ ਸੀਸੀਟੀਵੀ ਫੁਟੇਜ ਵੀ ਡਿਲੀਟ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਪੰਚਕੂਲਾ ਦੇ ਨਿੱਜੀ ਹਸਪਤਾਲ ਵਿਚ ਕੰਮ ਕਰ ਰਹੀ ਨਰਸ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਸੀ।
ਪੁਲਿਸ ਨੇ ਸੋਹਾਣਾ ਦੀ ਪੰਚਾਇਤੀ ਜ਼ਮੀਨ ’ਤੇ ਰੱਖੇ ਬੈਂਚ ਤੋਂ ਲੜਕੀ ਦੀ ਲਾਸ਼ ਬਰਾਮਦ ਕੀਤੀਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ, ਜਿਸ ਵਿਚ ਦੇਖਿਆ ਗਿਆ ਕਿ ਇਕ ਨੌਜਵਾਨ ਲਾਸ਼ ਨੂੰ ਬੈਂਚ ਉੱਤੇ ਰੱਖ ਕੇ ਚਲਾ ਜਾਂਦਾ ਹੈ।