ਗੁਰਦਾਸਪੁਰ ਨਗਰ ਕੌਂਸਲ ਦੇ ਫੰਡਾਂ 'ਚ ਘਪਲਾ ਕਰਨ ਦਾ ਮਾਮਲਾ: ਵਿਜੀਲੈਂਸ ਵਲੋਂ ਕਾਰਜਕਾਰੀ ਅਧਿਕਾਰੀ ਗ੍ਰਿਫ਼ਤਾਰ 
Published : Nov 26, 2022, 7:25 pm IST
Updated : Nov 26, 2022, 7:26 pm IST
SHARE ARTICLE
VIGILANCE ARRESTS EO GURDASPUR FOR EMBEZZLEMENT IN MC FUNDS
VIGILANCE ARRESTS EO GURDASPUR FOR EMBEZZLEMENT IN MC FUNDS

ਸਟ੍ਰੀਟ ਲਾਈਟਾਂ ਦੀ ਖਰੀਦ ਲਈ ਦਿਤੀ ਸੀ ਕਰੀਬ 2 ਲੱਖ ਰੁਪਏ ਦਾ ਫ਼ਰਜੀ ਬਿੱਲਾਂ ਨੂੰ ਪ੍ਰਵਾਨਗੀ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ ਅਤੇ ਉਸ ਨੇ ਨਿੱਜੀ ਹਿੱਤਾਂ ਲਈ ਪੈਸੇ ਦਾ ਗਬਨ ਕਰਨ ਅਤੇ ਵਿਭਾਗ ਨੂੰ ਭੇਜੇ ਜਾਣ ਵਾਲੇ ਉਪਯੋਗਤਾ ਸਰਟੀਫਿਕੇਟ ਵਜੋਂ ਵਰਤਣ ਲਈ ਇਹ ਫ਼ਰਜੀ ਬਿੱਲ ਤਿਆਰ ਕੀਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜਮ ਈ.ਓ. ਨੇ ਦੀਨਾਨਗਰ ਨਗਰ ਕੌਂਸਲ ਲਈ ਪੀ.ਐਮ.ਆਈ.ਡੀ.ਸੀ. ਸਕੀਮ ਤਹਿਤ ਜਾਰੀ ਕੀਤੀਆਂ ਗ੍ਰਾਂਟਾਂ ਵਿੱਚ ਵੀ ਘਪਲਾ ਕੀਤਾ ਹੈ। ਇਸ ਸਬੰਧੀ ਉਕਤ ਈ.ਓ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement