ਖ਼ਬਰਾਂ |

ਤਾਜ਼ਾ |

ਰਿਸ਼ਵਤਖੋਰੀ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਗ੍ਰਿਫ਼ਤਾਰ
Published : Nov 26, 2022, 6:55 pm IST
Updated : Nov 26, 2022, 7:38 pm IST
SHARE ARTICLE
VIGILANCE BUREAU ARRESTS ASSISTANT FIELD OFFICER MARKFED FOR DEMANDING BRIBE
VIGILANCE BUREAU ARRESTS ASSISTANT FIELD OFFICER MARKFED FOR DEMANDING BRIBE

 ਗੁਰਲਾਲ ਸਿੰਘ 'ਤੇ 52 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਲੱਗੇ ਇਲਜ਼ਾਮ 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ, ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ਵਿੱਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸ ਦੀ ਦੁਕਾਨ ਤੋਂ ਝੋਨੇ ਦੀਆਂ 52,000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇੱਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ 35,000 ਰੁਪਏ ਵਿੱਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement