PM Modi's security negligence News: PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

By : GAGANDEEP

Published : Nov 26, 2023, 9:42 am IST
Updated : Nov 26, 2023, 12:48 pm IST
SHARE ARTICLE
PM Modi's security negligence News
PM Modi's security negligence News

SP ਤੋਂ ਬਾਅਦ 6 ਹੋਰ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

Big action of the Punjab government in the case of PM Modi's security negligence: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਫਿਰੋਜ਼ਪੁਰ ਦੇ ਤੱਤਕਾਲੀ ਐੱਸਪੀ (ਆਪ੍ਰੇਸ਼ਨ) ਗੁਰਵਿੰਦਰ ਸਿੰਘ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ’ਚ ਮੁਅੱਤਲ ਕੀਤੇ ਗਏ ਹੋਰਨਾਂ ਅਧਿਕਾਰੀਆਂ ’ਚ ਦੋ ਡੀਐੱਸਪੀਜ਼, ਤਿੰਨ ਇੰਸਪੈਕਟਰ ਤੇ ਇਕ ਏਐੱਸਆਈ ਸ਼ਾਮਲ ਹਨ।

ਇਹ ਵੀ ਪੜ੍ਹੋ: Made in India: ਅੱਜ ਭਾਰਤ ਵਿੱਚ ਵਿਕਣ ਵਾਲੇ 99.2% ਫ਼ੋਨ ਮੇਡ ਇਨ ਇੰਡੀਆ, 2014 ਤੱਕ ਦੇਸ਼ ਆਯਾਤ 'ਤੇ ਸੀ ਨਿਰਭਰ 

ਜ਼ਿਕਰਯੋਗ ਹੈ ਕਿ ਪੰਜ ਫਰਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ’ਚ ਸ਼ਾਮਲ ਹੋਣ ਲਈ ਬਠਿੰਡਿਓਂ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਜਾ ਰਹੇ ਸਨ। ਰਾਹ ’ਚ ਕਿਸਾਨਾਂ ਨੇ ਟਰੈਕਟਰ ਖੜ੍ਹੇ ਕਰਕੇ ਹਾਈਵੇ ਬੰਦ ਕਰ ਦਿਤਾ। ਪੀਐੱਮ ਨਰਿੰਦਰ ਮੋਦੀ ਦਾ ਕਾਫ਼ਲਾ 20 ਮਿੰਟ ਤੱਕ ਫਲਾਈਓਵਰ ’ਤੇ ਰੁਕਿਆ ਰਿਹਾ। ਰਾਹ ਨਾ ਖੁੱਲ੍ਹਣ ’ਤੇ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਸੀ। ਬਠਿੰਡਾ ਹਵਾਈ ਅੱਡੇ ’ਤੇ ਪੁੱਜਣ ’ਤੇ ਪੀਐੱਮ  ਨੇ ਕਿਹਾ ਸੀ-ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਹਿਣਾ ਕਿ ਮੈਂ ਜਿਊਂਦਾ ਮੁੜ ਰਿਹਾ ਹਾਂ। ਉਦੋਂ ਸੂਬੇ ’ਚ ਕਾਂਗਰਸ ਦੀ ਸਰਕਾਰ ਸੀ ਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ।

ਇਹ ਵੀ ਪੜ੍ਹੋ: Hoshiarpur News: ਮਾਂ ਸਮੇਤ ਦੋ ਧੀਆਂ ਨਹਿਰ ’ਚ ਡਿੱਗੀਆਂ, ਡੁੱਬਣ ਨਾਲ ਦੋਵਾਂ ਧੀਆਂ ਦੀ ਹੋਈ ਮੌਤ 

ਜਾਣਕਾਰੀ ਮੁਤਾਬਕ ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿਚ ਐੱਸਪੀ (ਬਠਿੰਡਾ) ਗੁਰਬਿੰਦਰ ਸਿੰਘ ਜੋ ਕਿ ਘਟਨਾ ਵੇਲੇ ਫਿਰੋਜ਼ਪੁਰ ਦੇ ਐੱਸ. ਪੀ ਸਨ, ਡੀ. ਐੱਸ. ਪੀ ਪ੍ਰਸੂਨ ਸਿੰਘ ਤੇ ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ ਤੇ ਬਲਵਿੰਦਰ ਸਿੰਘ, ਸਬ-ਇੰਸਪੈਕਟਰ ਜਸਵੰਤ ਸਿੰਘ ਤੇ ਏ. ਐੱਸ. ਆਈ. ਰਮੇਸ਼ ਕੁਮਾਰ ਸ਼ਾਮਲ ਹਨ। ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਪੁਲਿਸ ਅਧਿਕਾਰੀਆਂ ਦੀ ਮੁਅੱਤਲੀ ਬਾਰੇ 22 ਨਵੰਬਰ ਨੂੰ ਹੁਕਮ ਜਾਰੀ ਕੀਤੇ ਸਨ ਜੋ ਕਿ ਅੱਜ ਜਨਤਕ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਕੁਤਾਹੀ ਲਈ ਜ਼ਿੰਮੇਵਾਰ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਵਿਚਾਰ ਅਧੀਨ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement