Mohali Farmer protest News: ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਮੁਲਤਵੀ, ਭਲਕੇ ਮੀਟਿੰਗ ਕਰਕੇ ਲੈਣਗੇ ਫੈਸਲਾ

By : GAGANDEEP

Published : Nov 26, 2023, 2:01 pm IST
Updated : Nov 26, 2023, 2:01 pm IST
SHARE ARTICLE
Mohali Farmer protest News in punjabi
Mohali Farmer protest News in punjabi

Mohali Farmer protest News :ਸਮੂਹ ਕਿਸਾਨ ਜਥੇਬੰਦੀਆਂ ਨੂੰ ਮੁਹਾਲੀ ਵਿੱਚ ਇਕੱਠੇ ਹੋਣ ਲਈ ਕਿਹਾ

Mohali Farmer protest News in punjabi : ਮੁਹਾਲੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿਤਾ ਹੈ। ਭਾਰਤੀ ਕਿਸਾਨ ਯੂਨੀਅਨ ਮੁਹਾਲੀ ਦੇ ਬੁਲਾਰੇ ਰਣਵੀਰ ਸਿੰਘ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਸੋਮਵਾਰ ਸਵੇਰੇ ਇਥੇ ਮੀਟਿੰਗ ਹੋਵੇਗੀ। ਮੀਟਿੰਗ ਵਿਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Mirzapur Car Accident News: ਵਿਆਹ ਤੋਂ ਵਾਪਸ ਆ ਰਹੀ ਕਾਰ ਨਾਲ ਵਾਪਰਿਆ ਹਾਦਸਾ, ਚਾਰ ਲੋਕਾਂ ਦੀ ਮੌਤ 

ਕਿਸਾਨਾਂ ਨੇ 3 ਦਿਨ ਯਾਨੀ 28 ਨਵੰਬਰ ਤੱਕ ਧਰਨਾ ਦੇਣ ਦਾ ਐਲਾਨ ਕੀਤਾ ਸੀ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ 'ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਮਾਨ ਲੈ ਕੇ ਪਹੁੰਚ ਗਏ ਹਨ। ਕਿਸਾਨ ਕੇਂਦਰ ਸਰਕਾਰ 'ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਅੰਦੋਲਨ ਦੌਰਾਨ ਜਿਨ੍ਹਾਂ ਗੱਲਾਂ ਲਈ ਸਹਿਮਤੀ ਦਿਤੀ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਿਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਦੇਣਗੇ।

ਇਹ ਵੀ ਪੜ੍ਹੋ: Kapurthala News: ਕਪੂਰਥਲਾ 'ਚ ਇਨਸਾਨੀਅਤ ਸ਼ਰਮਸਾਰ, ਪਿਤਾ ਹੀ ਧੀ ਨਾਲ ਕਰਦਾ ਰਿਹਾ ਬਲਾਤਕਾਰ  

ਇਸ ਦੇ ਨਾਲ ਹੀ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਪੂਰੀ ਤੈਨਾਤੀ ਕੀਤੀ ਹੈ। ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਚੰਡੀਗੜ੍ਹ ਪੁਲਿਸ ਤਾਇਨਾਤ ਹੈ। ਮੁਹਾਲੀ ਵਿਚ ਵੀ ਬੈਰੀਕੇਡਿੰਗ ਲਗਾ ਕੇ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਗਏ ਹਨ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਹੁਣ ਉਹ ਚੰਡੀਗੜ੍ਹ ਬਾਰਡਰ ’ਤੇ ਧਰਨਾ ਦੇਣਗੇ। ਭਲਕੇ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਚੰਡੀਗੜ੍ਹ ਮਾਰਚ ਸਬੰਧੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਧਰਨਾ 3 ਦਿਨਾਂ ਦਾ ਹੈ ਪਰ ਸਾਡੀਆਂ ਤਿਆਰੀਆਂ ਮੁਕੰਮਲ ਹਨ। ਕੇਂਦਰ ਦੇ ਖਿਲਾਫ ਇਹ ਧਰਨਾ ਇੱਥੋਂ ਦਿੱਲੀ ਤੱਕ ਵੀ ਜਾ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰ ਵਾਲੇ ਹੋਏ ਪਏ ਬੇਹੱਦ ਪਰੇਸ਼ਾਨ

16 Feb 2025 12:09 PM

ਅਮਰੀਕਾ ਤੋਂ ਪਰਤੇ ਨੌਜਵਾਨ ਢਕ ਰਹੇ ਆਪਣੇ ਮੂੰਹ, ਪੁਲਿਸ ਦੀਆਂ ਗੱਡੀਆਂ 'ਚ ਬੈਠੇ ਦਿਖਾਈ ਦਿੱਤੇ ਨੌਜਵਾਨ

16 Feb 2025 12:04 PM

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM
Advertisement