Kharar News: ਖਰੜ ਤੋਂ ਵੱਡੀ ਖਬਰ, ਪੁਲਿਸ ਤੇ ਬਦਮਾਸ਼ਾਂ ਵਿਚਕਾਰ ਚੱਲੀਆਂ ਗੋਲੀਆਂ

By : GAGANDEEP

Published : Nov 26, 2023, 3:16 pm IST
Updated : Nov 26, 2023, 3:25 pm IST
SHARE ARTICLE
 shots fired between police and miscreants in Kharar
shots fired between police and miscreants in Kharar

Kharar News: ਅੰਮ੍ਰਿਤਸਰ ਤੋਂ ਲੁੱਟ ਕੇ ਲਿਆਏ ਸਨ ਕਾਰ

Shots fired between police and miscreants in Kharar: ਮੋਹਾਲੀ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ: ਅੰਮ੍ਰਿਤਸਰ ਤੋਂ ਔਡੀ ਖੋਹ ਕੇ ਆ ਰਹੇ ਸਨ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ; ਕਾਰ ਛੱਡ ਕੇ ਭੱਜ ਗਿਆ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।

ਇਹ ਵੀ ਪੜ੍ਹੋ: Mohali Farmer protest News: ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਮੁਲਤਵੀ, ਭਲਕੇ ਮੀਟਿੰਗ ਕਰਕੇ ਲੈਣਗੇ ਫੈਸਲਾ

ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ 'ਤੇ ਛੱਡ ਕੇ ਫਰਾਰ ਹੋ ਗਏ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ।

ਇਹ ਵੀ ਪੜ੍ਹੋ: Mirzapur Car Accident News: ਵਿਆਹ ਤੋਂ ਵਾਪਸ ਆ ਰਹੀ ਕਾਰ ਨਾਲ ਵਾਪਰਿਆ ਹਾਦਸਾ, ਚਾਰ ਲੋਕਾਂ ਦੀ ਮੌਤ 

ਅੰਮ੍ਰਿਤਸਰ ਦੇ ਪੌਸ਼ ਇਲਾਕੇ ਮਜੀਠਾ ਰੋਡ 'ਤੇ ਸ਼ਨੀਵਾਰ ਅੱਧੀ ਰਾਤ ਨੂੰ ਲੁਟੇਰੇ ਗੋਲੀਆਂ ਚਲਾ ਕੇ ਡਾਕਟਰ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ। ਕੇਡੀ ਹਸਪਤਾਲ ਦਾ ਇਕ ਪਰਿਵਾਰਕ ਮਿੱਤਰ ਡਾਕਟਰ ਤਰਨ ਬੇਰੀ ਆਪਣੀ ਔਡੀ ਵਿੱਚ ਕੇਡੀ ਦੀ ਪਤਨੀ ਨੂੰ ਛੱਡਣ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਪਿੱਛਾ ਕਰ ਰਹੇ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਡਰ ਦੇ ਮਾਰੇ ਡਾਕਟਰ ਨੇ ਕਾਰ ਰੋਕ ਲਈ ਤੇ ਕਾਰ ਲੈ ਕੇ ਦੋਸ਼ੀ ਫਰਾਰ ਹੋ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement