Punjab News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਧੱਕੇ ਨਾਲ ਗ੍ਰਿਫ਼ਤਾਰ ਕੀਤਾ, ਕਕਾਰਾਂ ਅਤੇ ਮਨੁੱਖੀ ਕਦਰਾਂ ਕੀਮਤਾਂ ਦਾ ਕੀਤਾ ਘਾਣ

By : BALJINDERK

Published : Nov 26, 2024, 7:19 pm IST
Updated : Nov 26, 2024, 7:33 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਵੱਲੋਂ ਹਸਪਤਾਲ ਵਿੱਚ ਅਤੇ ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਖਨੌਰੀ ਬਾਰਡਰ ਉੱਪਰ ਮਰਨ ਵਰਤ ਕੀਤਾ ਗਿਆ ਸ਼ੁਰੂ

Punjab News : ਸੰਯੁਕਤ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਨੇ ਪ੍ਰੈਸ ਬਿਆਨ ਰਿਲੀਜ ਕਰਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਆਪਣੀਆਂ ਹੱਕੀ ਮੰਗਾਂ ਲਈ 13 ਫਰਵਰੀ ਤੋਂ ਸ਼ੰਭੂ ਖਨੌਰੀ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਅੰਦੋਲਨ ਲੜਿਆ ਜਾ ਰਿਹਾ ਹੈ। ਜਿਸ ਉਪਰੰਤ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਾਂ ਕਰਨ ਦੇ ਕਾਰਨ ਮੋਰਚੇ ਵੱਲੋਂ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਮਰਨ ਵਰਤ ਉਪਰ ਬੈਠ ਕੇ ਸ਼ਹਾਦਤ ਦੇਣ ਦਾ ਐਲਾਨ ਕੀਤਾ ਗਿਆ ਸੀ।

ਜਿਸ ਕਾਰਨ ਸ਼ਹਾਦਤ ਤੋਂ ਪਹਿਲਾਂ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੱਲ ਆਪਣੀ ਜ਼ਮੀਨ ਜਾਇਦਾਦ ਆਪਣੇ ਪੁੱਤਰ ਨੂੰਹ ਅਤੇ ਪੋਤਰੇ ਦੇ ਨਾਮ ਕਰਵਾ ਦਿੱਤੀ ਗਈ। ਜਿਸ ਕਾਰਨ ਬੁਖਲਾਹਟ ਵਿੱਚ ਆਈ ਹੋਈ ਪੰਜਾਬ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਤੜਕਸਾਰ ਸੁੱਤੇ ਪਏ ਅੰਮ੍ਰਿਤਧਾਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਿਨਾਂ ਪੱਗ ਤੋਂ ਧੱਕੇ ਨਾਲ ਧਾਰਮਿਕ ਕਕਾਰਾਂ ਅਤੇ ਮਨੁੱਖੀ ਕਦਰਾਂ ਕੀਮਤਾਂ ਦਾ ਘਾਣ ਕਰਦੇ ਹੋਏ ਗ੍ਰਿਫਤਾਰ ਕਰਕੇ ਡੀਐਮਸੀ ਹਸਪਤਾਲ ਵਿੱਚ ਡਿਟੇਨ ਕਰ ਦਿੱਤਾ ਗਿਆ।

ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੋਰਚੇ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਅੱਜ 26 ਨਵੰਬਰ ਨੂੰ ਹੀ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਹਸਪਤਾਲ ਵਿੱਚ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸਰਦਾਰ ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਖਨੌਰੀ ਬਾਰਡਰ ਉੱਪਰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਸ਼ਹਾਦਤਾਂ ਦੀ ਲੜੀ ਉਸ ਸਮੇਂ ਤੱਕ ਜਾਰੀ ਰਹੇਗੀ। ਜਦੋਂ ਤੱਕ ਭਾਰਤ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਕਿਸਾਨ ਆਗੂਆਂ ਅੱਗੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸਾਰੀ ਦੁਨੀਆ ਵਿੱਚ ਭਾਰਤ ਦੇ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੋਣ ਦੀ ਗੱਲ ਆਖੀ ਜਾਂਦੀ ਹੈ ਪਰ ਆਪਣੇ ਹੀ ਦੇਸ਼ ਦੇ ਨਾਗਰਿਕਾਂ ਨੂੰ ਭਾਰਤੀ ਸੰਵਿਧਾਨ ਵੱਲੋਂ ਲੋਕਤਾਂਤਰਿਕ ਢੰਗ ਨਾਲ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਜਾ ਕੇ ਆਪਣੀਆ ਹੱਕੀ ਮੰਗਾਂ ਲਈ ਆਵਾਜ਼ ਚੁੱਕਣ ਨਹੀਂ ਦਿੱਤੀ ਜਾ ਰਹੀ ਅਤੇ ਉਹਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕਿਸਾਨਾਂ ਮਜ਼ਦੂਰਾਂ ਉੱਪਰ ਪਹਿਲਾਂ ਅੰਨਾ ਅੱਤਿਆਚਾਰ ਕੀਤਾ ਗਿਆ।  ਜਿਸ ਕਾਰਨ ਹੀ ਕਿਸਾਨ ਆਗੂਆਂ ਨੂੰ ਸ਼ਹਾਦਤਾਂ ਦੇਣ ਲਈ ਮਰਨ ਵਰਤ ਸ਼ੁਰੂ ਕਰਨਾ ਪਿਆ ਹੈ।

ਕਿਸਾਨ ਆਗੂ ਨੇ ਅੱਗੇ ਗੱਲਬਾਤ ਕਰਦੇ ਦੱਸਿਆ ਦੇਸ਼ ਦੇ ਹਾਕਮ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਦਿੱਲੀ ਕਿਸਾਨ ਅੰਦੋਲਨ ਦੌਰਾਨ 750 ਤੋਂ ਉੱਪਰ ਕਿਸਾਨਾਂ ਦੀ ਸ਼ਹਾਦਤ ਲਈ ਗਈ ਅਤੇ ਜਿਸ ਉਪਰੰਤ 13 ਤੋਂ ਚੱਲ ਰਹੇ ਕਿਸਾਨ ਅੰਦੋਲਨ 02 ਦੌਰਾਨ ਵੀ 33 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਅਤੇ ਇਸ ਸੱਤਾਧਾਰੀ ਹਾਕਮ ਵੱਲੋਂ ਜੋ ਹੋਰ ਸ਼ਹਾਦਤਾਂ ਮੰਗੀਆਂ ਜਾ ਰਹੀਆਂ ਸਨ। ਹੁਣ ਉਸ ਦੇ ਲਈ ਹੁਣ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਉੱਪਰ ਬੈਠ ਕੇ ਸ਼ਹਾਦਤ ਦਿੱਤੀ ਜਾਣੀ ਸੀ।

ਕਿਸਾਨ ਆਗੂਆਂ ਅੱਗੇ ਕਿਹਾ ਕਿ ਇਹ ਉਹਨਾਂ ਹੀ ਮੰਗਾਂ ਲਈ 13 ਫਰਵਰੀ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਖਨੌਰੀ,ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾ ਉੱਪਰ ਐਮ.ਐਸ.ਪੀ ਦਾ ਗਾਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ,ਸਵਾਮੀਨਾਥਨ ਕਮਿਸ਼ਨ ਦੇ C²+50 ਫਾਰਮੁਲੇ ਅਨੁਸਾਰ ਫਸਲਾ ਦੇ ਭਾਅ, 2013 ਦਾ ਭੂਮੀ ਅਧਿਗ੍ਰਹਿਣ ਕਾਨੂੰਨ ਲਾਗੂ ਕਰਨ, ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿੱਚ 200 ਦਿਨ ਰੁਜ਼ਗਾਰ ਦੇਣ ਅਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ,ਮਸਾਲੇ ਕਮਿਸ਼ਨ ਦੇ ਗਠਨ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੰਦੋਲਨ ਲੜਿਆ ਜਾ ਰਿਹਾ ਹੈ, ਜੋ BJP ਦੀ ਸਰਕਾਰ ਵੱਲੋ 2014 ਵਿੱਚ ਡਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੇ ਵਾਅਦੇ ਨਾਲ ਹੀ ਸੱਤਾ ਵਿੱਚ ਆਈ ਸੀ।

1

 ਉਸ ਤੋਂ ਬਾਅਦ 2018 ਵਿੱਚ ਵੀ ਇਸ ਸਰਕਾਰ ਵੱਲੋਂ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ C²+50 ਦੇ ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਸ ਤੋਂ ਬਾਅਦ ਕਿਸਾਨ ਅੰਦੋਲਨ ਦੌਰਾਨ ਵੀ ਇਸ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆ ਮੰਗਾਂ ਲਿਖਤ ਵਿੱਚ ਮੰਨੀਆਂ ਗਈਆਂ ਸਨ ਪਰ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਿਸਾਨਾਂ ਮਜ਼ਦੂਰਾਂ ਨੂੰ ਮਾਰਨ ਦੀ ਨੀਤੀ ਉੱਪਰ ਹੀ ਚੱਲ ਰਹੀ ਹੈ।

1

ਜਿਸ ਕਾਰਨ SKM ਗੈਰ-ਸਿਆਸੀ ਅਤੇ KMM ਵੱਲੋਂ ਸਖਤ ਫੈਸਲਾ ਲੈਂਦੇ ਹੋਏ ਸ਼ਹਾਦਤਾਂ ਦੇਣ ਦਾ ਫੈਸਲਾ ਲਿਆ ਗਿਆ ਸੀ। ਕਿਸਾਨ ਆਗੂਆਂ ਨੇ ਹੱਕਾਂ ਲਈ ਲੜਨ ਵਾਲੇ ਅਤੇ ਜੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਹਰਦੋ ਝੰਡੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਅਤੇ ਉਹਨਾਂ ਦੇ ਬੱਚਿਆਂ ਦੇ ਭਵਿੱਖ ਲਈ ਆਪਣੀ ਜਾਨ ਦਾਅ 'ਤੇ ਲਗਾ ਦਿੱਤੀ ਹੈ। ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦਾ ਸਾਥ ਦੇਈਏ ਅਤੇ ਖਨੌਰੀ ਮੋਰਚੇ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਈਏ। ਕਿਸਾਨ ਆਗੂ ਅੱਗੇ ਦੱਸਿਆ ਕਿ ਖਨੌਰੀ ਮੋਰਚੇ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ, ਹਿਮਾਚਲ ਅਤੇ ਯੂ.ਪੀ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਵੱਡੇ ਕਾਫਲਿਆਂ ਨਾਲ ਪਹੁੰਚਣੇ ਲਗਾਤਾਰ ਜਾਰੀ ਹਨ ਅਤੇ ਕਰਨਾਟਕ, ਤਾਮਿਲਨਾਡੂ, ਤੇਲੰਗਾਨਾ ਸਮੇਤ ਦੱਖਣੀ ਭਾਰਤ ਦੇ ਕਈ ਸੂਬਿਆਂ 'ਚ ਮਰਨ ਵਰਤ ਦੇ ਸਮਰਥਨ 'ਚ 26 ਨਵੰਬਰ ਤੋਂ ਜ਼ਿਲਾ ਹੈੱਡਕੁਆਰਟਰ 'ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

(For more news apart from  Amritdhari Kisan leader Jagjit Singh Dallewal was arrested by force, crimes and human values ​​were violated. News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement