Amritsar Encounter :  ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਇੱਕ ਬਦਮਾਸ਼ ਦੀ ਲੱਤ 'ਚ ਲੱਗੀ ਗੋਲ਼ੀ

By : BALJINDERK

Published : Nov 26, 2024, 4:23 pm IST
Updated : Nov 26, 2024, 4:23 pm IST
SHARE ARTICLE
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦੀ ਤਸਵੀਰ
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦੀ ਤਸਵੀਰ

Amritsar Encounter :ਪੁਲਿਸ ਨੇ ਜ਼ਖਮੀ ਅਪਰਾਧੀ ਨੂੰ ਉਸਦੇ ਹੋਰ ਸਾਥੀਆਂ ਸਮੇਤ ਕੀਤਾ ਕਾਬੂ 

Amritsar Encounter : ਵੇਰਕਾ ਮਜੀਠਾ ਬਾਈਪਾਸ 'ਤੇ ਪੁਲਿਸ ਟੀਮ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ’ਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਕਾਰਵਾਈ ਤੋਂ ਬਾਅਦ ਪੁਲਿਸ ਨੇ ਜ਼ਖਮੀ ਅਪਰਾਧੀ ਨੂੰ ਉਸਦੇ ਹੋਰ ਸਾਥੀ ਸਮੇਤ ਕਾਬੂ ਕਰ ਲਿਆ ਹੈ। ਜਿਸ ਮੋਟਰਸਾਈਕਲ 'ਤੇ ਗੈਂਗਸਟਰ ਆਏ ਸਨ, ਉਸ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵੇਰਕਾ ਮਜੀਠਾ ਬਾਈਪਾਸ 'ਤੇ ਕੁਝ ਗੈਂਗਸਟਰ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਕੇ ਘੁੰਮ ਰਹੇ ਹਨ। ਇਸ ਤਹਿਤ ਪੁਲਿਸ ਟੀਮ ਨੇ ਪਿੱਛਾ ਕਰਕੇ ਗੈਂਗਸਟਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਆਪਣੇ ਆਪ ਨੂੰ ਘੇਰਾ ਪਾ ਕੇ ਗੈਂਗਸਟਰਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ।

ਜਵਾਬੀ ਕਾਰਵਾਈ ’ਚ ਗੋਲੀ ਲੱਗਣ ਨਾਲ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਦੋਵੇਂ ਬਦਮਾਸ਼ਾਂ ਨੂੰ ਫੜ ਲਿਆ। ਫਿਲਹਾਲ ਪੁਲਿਸ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲੈ ਗਈ ਹੈ। ਕਾਰਵਾਈ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਵੀ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ।

(For more news apart from Amritsar Encounter: Clash between police and gangsters, one accused injured by bullet in leg News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement