Moga News: ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ
Published : Nov 26, 2024, 3:19 pm IST
Updated : Nov 26, 2024, 3:19 pm IST
SHARE ARTICLE
Moga police arrested a drug smuggler with 1 kilogram of heroin and a car
Moga police arrested a drug smuggler with 1 kilogram of heroin and a car

 Moga News: ਇਹ ਮੋਗਾ ਸ਼ਹਿਰ ਵਿੱਚ ਹੀ ਹੈਰੋਇਨ ਦੀ ਸਪਲਾਈ ਕਰਦਾ ਸੀ

 

Moga News: ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ ਆਈ ਟਵੰਟੀ ਰੰਗ ਚਿੱਟਾ ਨੰਬਰੀ ਪੀ.ਬੀ.03-ਏ.ਕਿਊ.-7072 ਸਮੇਤ ਕਾਬੂ ਕਰ ਕੇ ਉਸ ਪਾਸੋ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਸਿਟੀ  ਨੇ ਦੱਸਿਆ ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਕਿ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਖੰਨਾ ਜ਼ਿਲ੍ਹਾ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਕਤ ਕਾਰ ਵਿੱਚ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਲਈ ਮੋਗਾ ਸ਼ਹਿਰ ਆਇਆ ਹੈ ਅਤੇ ਇਹ ਇਸ ਸਮੇਂ ਉਕਤ ਕਾਰ ਵਿੱਚ ਸਵਾਰ ਹੋ ਕੇ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਵਿੱਚ ਖੜ੍ਹਾ ਹੈਰੋਇਨ ਸਪਲਾਈ ਕਰਨ ਲਈ ਕਿਸੇ ਦੀ ਉਡੀਕ ਕਰ ਰਿਹਾ ਹੈ।

ਇਸ ਸੂਚਨਾ ਦੇ ਆਧਾਰ ਉਪਰ ਏ.ਐਸ.ਆਈ. ਗੁਰਜੀਤ ਸਿੰਘ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਵਾਇਆ।ਮੁਕੱਦਮਾ ਦੀ ਅਗਲੀ ਤਫਤੀਸ਼ ਸੁਖਵਿੰਦਰ ਸਿੰਘ ਵੱਲੋਂ ਕੀਤੀ ਗਈ,ਜਿੰਨ੍ਹਾ ਵੱਲੋ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਵੱਲੋ ਦੱਸੀ ਜਗ੍ਹਾ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਰੇਡ ਕਰਕੇ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਨੂੰ  ਉਕਤ ਕਾਰ ਸਮੇਤ ਕਾਬੂ ਕੀਤਾ। ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਦੇ ਗੇਅਰ ਬਾਕਸ ਪਾਸੋਂ ਇੱਕ ਮੋਮੀ ਲਿਫਾਫੇ ਵਿੱਚ ਪਾਈ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੇ ਦੋਸ਼ੀ ਚਮਕੌਰ ਸਿੰਘ ਉਰਫ ਗੋਰਾ ਉਰਫ਼ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਦੋਸ਼ੀ ਚਮਕੌਰ ਸਿੰਘ ਉਰਫ਼ ਗੋਰਾ ਉਰਫ ਗੁਰਪ੍ਰੀਤ ਸਿੰਘ ਦੀ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਇਹ ਕਾਫੀ ਸਮੇਂ ਤੋ ਮੋਗਾ ਸ਼ਹਿਰ ਵਿੱਚ ਸਥਾਨ ਬਦਲ ਬਦਲ ਕੇ ਕਿਰਾਏ ਤੇ ਰਹਿ ਰਿਹਾ ਸੀ ਅਤੇ ਇਹ ਮੋਗਾ ਸ਼ਹਿਰ ਵਿੱਚ ਹੀ ਹੈਰੋਇਨ ਦੀ ਸਪਲਾਈ ਕਰਦਾ ਸੀ। ਦੋਸ਼ੀ ਉਕਤ ਨੂੰ ਅੱਜ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਬੈੱਕਵਾਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement