
Moga News : ਪਰਿਵਾਰ ਵਲੋਂ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਮਦਦ ਕਰਨ ਦੀ ਮੰਗ
Moga News : ਕੈਨੇਡਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸਾ ਟਰੱਕ ਚਲਾਉਂਦੇ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਲੋਪੋ ਦੇ ਗੁਰਪ੍ਰੀਤ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਗਈ ਹੈ।
(For more news apart from Punjabi youth died in Canada, an accident happened while driving a truck News in Punjabi, stay tuned to Rozana Spokesman)