CM ਭਗਵੰਤ ਮਾਨ ਵੱਲੋਂ ਗੰਨਾ ਕਿਸਾਨਾਂ ਨੂੰ ਸੌਗਾਤ, 15 ਰੁਪਏ ਪ੍ਰਤੀ ਕੁਇੰਟਲ ਵਧਾਇਆ ਰੇਟ
Published : Nov 26, 2025, 3:20 pm IST
Updated : Nov 26, 2025, 3:20 pm IST
SHARE ARTICLE
CM Bhagwant Mann gifts sugarcane farmers, increases rate by Rs 15 per quintal
CM Bhagwant Mann gifts sugarcane farmers, increases rate by Rs 15 per quintal

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਵੰਡੇ ਮਨਜ਼ੂਰੀ ਪੱਤਰ

ਡੇਰਾ ਬਾਬਾ ਨਾਨਕ:  ਪੰਜਾਬ ਦੇ ਮੁੱਖ ਮੰਤਰੀ ਅੱਜ ਡੇਰਾ ਬਾਬਾ ਨਾਨਕ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨਾਂ ਲਈ ਵੱਡੇ ਤੋਹਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਵਾਰ ਗੰਨੇ ਦਾ ਰੇਟ 401 ਰੁਪਏ ਤੋਂ ਵਧਾ ਕੇ 416 ਰੁਪਏ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮਦਦ ਲਈ ਵੀ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਮਨਜ਼ੂਰੀ ਪੱਤਰ ਵੀ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਿਚ ਸਿਰਫ ਘਰ ਹੀ ਨਹੀਂ ਰੁੜੇ, ਸਗੋਂ ਲੋਕਾਂ ਦੇ ਸੁਪਨੇ ਵੀ ਰੁੜ੍ਹ ਗਏ। ਸਕੂਲੀ ਬੱਚਿਆਂ ਦੀਆਂ ਕਿਤਾਬਾਂ ਤੱਕ ਰੁੜ੍ਹ ਗਈਆਂ। ਕਿਸਾਨਾਂ ਦੀਆਂ ਫਸਲਾਂ ਰੁੜ੍ਹ ਗਈਆਂ। ਮਾਨ ਨੇ ਕਿਹਾ ਕਿ ਇਸ ਇਲਾਕੇ ਦਾ ਹੜ੍ਹਾਂ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ। ਪੰਜਾਬੀਆਂ ਦੇ ਹੌਸਲੇ ਅੱਗੇ ਇਹ ਸਾਰੀਆਂ ਮੁਸ਼ਕਲਾਂ ਕੁਝ ਵੀ ਨਹੀਂ। ਹੜ੍ਹ ਆਏ ਤਾਂ ਪੰਜਾਬੀਆਂ ਨੇ ਥਾਂ-ਥਾਂ ਲੰਗਰ ਲਗਾਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਮਨਜ਼ੂਰੀ ਪੱਤਰ ਵੰਡੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘਰ ਬਣਾਉਣ ਲਈ 1 ਲੱਖ 20 ਹਜ਼ਾਰ ਰੁਪਏ ਪ੍ਰਤੀ ਘਰ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 13800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement