ਪੁਲਿਸ ਦੀ ਜਵਾਬੀ ਕਾਰਵਾਈ 'ਚ 2 ਸ਼ੂਟਰਾਂ ਨੂੰ ਲੱਗੀ ਗੋਲੀ
ਮੋਹਾਲੀ: ਡੇਰਾਬੱਸੀ-ਅੰਬਾਲਾ ਹਾਈਵੇ ‘ਤੇ ਸਟੀਲ ਸਟ੍ਰਿਪਸ ਟਾਵਰਜ਼ ਦੇ ਨੇੜੇ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਫਾਇਰਿੰਗ ਦੌਰਾਨ 2ਸ਼ੂਟਰਾਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਗੈਂਗਸਟਰਾਂ ਨੇ ਹਸਪਤਾਲ ਪਹੁੰਚਾਇਆ ਗਿਆ ਹੈ।
ਘਟਨਾ ਸਥਾਨ ਤੋਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾਬਾਰੂਦ ਵੀ ਬਰਾਮਦ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਹ ਸਾਰੇ ਸ਼ੂਟਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ, ਪਰ ਇਨਪੁੱਟ ਮਿਲਣ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਗੈਂਗ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਖੰਗਾਲੀ ਜਾ ਰਹੀ ਹੈ।
