Punjab Weather Update: ਪੰਜਾਬ ਵਿਚ ਠੰਢ ਨੇ ਠਾਰੇ ਲੋਕ, 10 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਤਾਪਮਾਨ
Published : Nov 26, 2025, 6:22 am IST
Updated : Nov 26, 2025, 7:39 am IST
SHARE ARTICLE
Punjab Weather Update
Punjab Weather Update

Punjab Weather Update: ਫ਼ਰੀਦਕੋਟ ਵਿਚ ਤਾਪਮਾਨ ਚਾਰ ਡਿਗਰੀ ਸੈਲਸੀਅਸ ਤਕ ਡਿੱਗਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿਚ ਠੰਢ ਵਧਦੀ ਜਾ ਰਹੀ ਹੈ। ਫਰੀਦਕੋਟ ਮੰਗਲਵਾਰ ਨੂੰ ਪੰਜਾਬ ਦਾ ਸੱਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤਕ ਡਿੱਗ ਗਿਆ। ਹਰਿਆਣਾ ਦੇ ਹਿਸਾਰ ਵਿਚ ਸੱਭ ਤੋਂ ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਫਰੀਦਕੋਟ ਵਿਚ ਸੋਮਵਾਰ ਨੂੰ ਪੰਜਾਬ ਦਾ ਸੱਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਬਠਿੰਡਾ ’ਚ ਘੱਟੋ-ਘੱਟ ਤਾਪਮਾਨ 5.6 ਡਿਗਰੀ, ਗੁਰਦਾਸਪੁਰ ’ਚ 7 ਡਿਗਰੀ, ਅੰਮ੍ਰਿਤਸਰ ’ਚ 7.8 ਡਿਗਰੀ, ਲੁਧਿਆਣਾ ’ਚ 7.4 ਡਿਗਰੀ, ਪਟਿਆਲਾ ’ਚ 8.4 ਡਿਗਰੀ ਅਤੇ ਫਿਰੋਜ਼ਪੁਰ ’ਚ 6.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਹਰਿਆਣਾ ਦੇ ਸਿਰਸਾ ’ਚ 7.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਗੁਰੂਗ੍ਰਾਮ ’ਚ 9.8 ਡਿਗਰੀ, ਕਰਨਾਲ ’ਚ 8 ਡਿਗਰੀ, ਅੰਬਾਲਾ ’ਚ 10.3 ਡਿਗਰੀ, ਰੋਹਤਕ ’ਚ 8.2 ਡਿਗਰੀ ਅਤੇ ਭਿਵਾਨੀ ’ਚ 8.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।     (ਪੀਟੀਆਈ)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement