
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਵਿਖੇ ਰਾਜੀਵ ਗਾਂਧੀ ਦੇ ਬੁੱਤ 'ਤੇ ਅਕਾਲੀਆਂ ਵਲੋਂ ਕਾਲਖ.......
ਚੰਡੀਗੜ੍ਹ (ਨੀਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਵਿਖੇ ਰਾਜੀਵ ਗਾਂਧੀ ਦੇ ਬੁੱਤ 'ਤੇ ਅਕਾਲੀਆਂ ਵਲੋਂ ਕਾਲਖ ਪੋਤਣ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਜਾਖੜ ਨੇ ਕਿਹਾ ਕਿ ਲੋਕਾਂ ਵਿਚ ਅਪਣਾ ਆਧਾਰ ਗੁਆ ਚੁੱਕੇ ਅਕਾਲੀ ਹੁਣ ਇਸ ਤਰਾਂ ਦੇ ਕੋਝੇ ਹੱਥਕੰਡੇ ਅਪਣਾ ਰਹੇ ਹਨ ਪਰ ਪੰਜਾਬ ਦੇ ਜਾਗਰੂਕ ਲੋਕ ਇਸ ਤਰਾਂ ਦੀ ਘਟੀਆ ਸਿਆਸਤ ਨੂੰ ਪਸੰਦ ਨਹੀਂ ਕਰਦੇ। ਜਾਖੜ ਨੇ ਸੁਖਬੀਰ ਨੂੰ ਮੁਆਫ਼ੀ ਮੰਗਣ ਲਈ ਆਖਦਿਆਂ ਕਿਹਾ ਕਿ ਚੰਗਾ ਹੋਵੇਗਾ ਜੇਕਰ ਉਹ ਸਾਰਥਕ ਮੁੱਦਿਆਂ 'ਤੇ ਸਿਆਸਤ ਕਰਨ।