ਸੂਬੇ ‘ਚ ਅਕਾਲੀ ਹੋਂਦ ਬਚਾਉਣ ਲਈ ਕਰ ਰਹੇ ਹਨ ਕੋਝੀਆਂ ਹਰਕਤਾਂ : ਧਰਮਸੋਤ
Published : Dec 26, 2018, 1:23 pm IST
Updated : Dec 26, 2018, 1:26 pm IST
SHARE ARTICLE
Sadhu Singh Dharmsot
Sadhu Singh Dharmsot

ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੁਧਿਆਣਾ ਵਿਖੇ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ...

ਚੰਡੀਗੜ੍ਹ (ਸਸਸ) : ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੁਧਿਆਣਾ ਵਿਖੇ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਉਤੇ ਅਕਾਲੀ ਦਲ ਦੇ ਦੋ ਆਗੂਆਂ ਵਲੋਂ ਕਾਲਖ਼ ਮਲਣ ਦੀ ਘਟਨਾ ਨੂੰ ਬਹੁਤ ਹੀ ਘਿਨਾਉਣੀ ਹਰਕਤ ਕਰਾਰ ਦਿੰਦੇ ਹੋਏ ਇਸ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਅੰਦਰ ਅਕਾਲੀ ਦਲ ਦੀ ਹੋਂਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ, ਜਿਸ ਕਰਕੇ ਉਹ ਅਜਿਹੀਆਂ ਹਰਕਤਾਂ ਕਰ ਰਹੇ ਹਨ।

ਧਰਮਸੋਤ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸੂਬੇ ਦੇ ਲੋਕਾਂ ਨੇ ਰੋਸ ਵਜੋਂ ਜਿਸ ਤਰ੍ਹਾਂ ਬਾਦਲ ਪਰਵਾਰ ਨੂੰ ਨਾਕਾਰਿਆ ਹੈ, ਉਸ ਤੋਂ ਪ੍ਰੇਸ਼ਾਨ ਹੋ ਕੇ ਅਕਾਲੀ ਅਜਿਹੀਆਂ  ਕੋਝੀਆਂ ਸਾਜ਼ਿਸ਼ਾਂ ਰਚ ਰਹੇ ਹਨ, ਜੋ ਕਿ ਗ਼ੈਰ ਕਾਨੂੰਨੀ ਅਤੇ ਗ਼ੈਰ ਲੋਕਤੰਤਰਿਕ ਹਨ ਅਤੇ ਜਿਸ ਨੇ ਕਾਰਨ ਸੂਬੇ ਵਿਚ ਮਾਹੌਲ ਖ਼ਰਾਬ ਹੋ ਰਿਹਾ ਹੈ। 

ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ’84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਮੁਤਾਬਕ ਸਜ਼ਾਵਾਂ ਦੇਣ ਦੀ ਪ੍ਰਕਿਰਿਆ ਮਾਨਯੋਗ ਅਦਾਲਤ ਵਿਚ ਚੱਲ ਰਹੀ ਹੈ ਅਤੇ ਦੋਸ਼ੀਆਂ ਦੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਰਮਸੋਤ ਨੇ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਸਿਰਸਾ ਵਲੋਂ ਬੁੱਤ ਉਤੇ ਕਾਲਖ ਮਲਣ ਵਾਲਿਆਂ ਨੂੰ ਅਕਾਲੀ ਆਗੂ ਮੰਨਣ ਤੋਂ ਇਨਕਾਰ ਕਰਨ ਉਤੇ ਦੱਸਿਆ ਕਿ ਕਾਲਖ ਮਲਣ ਵਾਲਿਆਂ ਵਿਚੋਂ ਇਕ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਸ਼ਾ ਅਤੇ ਦੂਜਾ ਮੀਤ ਪ੍ਰਧਾਨ ਮੀਤਪਾਲ ਸਿੰਘ ਦੁੱਗਰੀ ਹੈ।

ਧਰਮਸੋਤ ਨੇ ਕਿਹਾ ਕਿ ਕਾਲਖ ਮਲਣ ਵਾਲਿਆਂ ਨੂੰ ਅਕਾਲੀ ਆਗੂ ਨਾ ਮੰਨਣਾ ਅਤੇ ਸਿਰਫ਼ ਸਿੱਖ ਕਹਿਣਾ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਗੱਲ ਹੈ, ਲੋਕਾਂ ਨੂੰ ਗੁਮਰਾਹ ਕਰਨ ਵਾਲੀ ਗੱਲ ਹੈ।  ਧਰਮਸੋਤ ਨੇ ਇਸ ਸਾਰੇ ਮਾਮਲੇ ਲਈ ਬਾਦਲ ਪਿਓ-ਪੁੱਤ ਨੂੰ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਇਹ ਸਭ ਕੁਝ ਅਕਾਲੀਆਂ ਦੇ ਵਰਕਰਾਂ ਵਲੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਹੀ ਕੀਤਾ ਗਿਆ ਹੈ ਅਤੇ ਇਸ ਦਾ ਮਤਲਬ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਨੂੰ ਭੜਕਾਉਣਾ ਅਕਾਲੀਆਂ ਦੀ ਸਾਜ਼ਿਸ਼ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement