
ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਭਾਰਤ ਵਿਚ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲੀ......
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਭਾਰਤ ਵਿਚ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲੀ। ਦੋ ਹਫ਼ਤਿਆਂ ਤੋਂ ਆਮ ਤੋਂ ਘੱਟ ਚਲਿਆ ਆ ਰਿਹਾ ਤਾਪਮਾਨ ਮੰਗਲਵਾਰ ਨੂੰ ਹੋਰ ਡਿੱਗ ਗਿਆ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਅਤੇ ਆਦਮਪੁਰ ਵਿਚ ਘੱਟੋ ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਇਹ ਇਸ ਮੌਸਮ ਦੀ ਹੁਣ ਤਕ ਦੀ ਸੱਭ ਤੋਂ ਠੰਢੀ ਰਾਤ ਸੀ ਜਿਥੇ ਤਾਪਮਾਨ ਆਮ ਤੋਂ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਠਾਨਕੋਟ ਵਿਚ ਘੱਟੋ ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 2.8 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿਚ 3.8 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿਚ 3.5 ਡਿਗਰੀ ਸੈਲਸੀਅਸ, ਬਠਿੰਡਾ ਵਿਚ 4.5 ਡਿਗਰੀ ਸੈਲਸੀਅਸ ਅਤੇ ਹਲਵਾੜਾ ਵਿਚ ਘੱਟੋ ਘੱਟ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਨਾਰਨੌਲ ਵਿਚ 2.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਅਤੇ ਇਹ ਰਾਜ ਦਾ ਸੱਭ ਤੋਂ ਠੰਢਾ ਸਥਾਨ ਰਿਹਾ। ਆਦਮਪੁਰ, ਹਲਵਾੜਾ, ਬਠਿੰਡਾ, ਫ਼ਰੀਦਕੋਟ, ਗੁਰਦਾਸਪੁਰ ਅਤੇ ਹਿਸਾਰ ਸੇਤ ਕਈ ਥਾਵਾਂ 'ਤੇ ਸਵੇਰ ਸਮੇਂ ਕੋਹਰਾ ਛਾਇਆ ਰਿਹਾ। (ਏਜੰਸੀ)
ਹਿਮਾਚਲ 'ਚ ਠੰਢ ਹੋਰ ਵਧੀ
ਕ੍ਰਿਸਮਿਸ ਮੌਕੇ ਹਿਮਾਚਲ ਪ੍ਰਦੇਸ਼ ਵਿਚ ਸੀਤ ਲਹਿਰ ਦਾ ਅਸਰ ਵਧ ਗਿਆ ਹੈ। ਮਨਾਲੀ ਵਿਚ ਪਾਰਾ ਸਿਰਫ਼ ਤੋਂ ਹੇਠਾਂ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਸੋਮਵਾਰ ਸ਼ਾਮ ਸਾਢੇ ਪੰਜ ਵਜੇ ਤੋਂ ਮੰਗਲਵਾਰ ਸਵੇਰੇ ਸਾਢੇ ਅੱਠ ਵਜੇ ਵਿਚਕਾਰ ਦਰਜ ਕੀਤਾ ਗਿਆ। ਸ਼ਿਮਲਾ ਦੇ ਮੌਸਮ ਵਿਗਿਆਨ ਵਿਭਾਗ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਕਿਹਾ ਕਿ ਕਲਪਾ, ਸੋਲਨ, ਭੁੰਤਰ, ਸੁੰਦਰਨਗਰ ਅਤੇ ਸੋਬਘ ਵਿਚ ਵੀ ਤਾਪਮਾਨ ਸਿਫ਼ਰ ਤੋਂ ਹੇਠਾਂ ਰਿਹਾ। ਜਨਜਾਤੀ ਮਾਹੌਲ ਅਤੇ ਸਪਿਤੀ ਜ਼ਿਲ੍ਹੇ ਦਾ ਪ੍ਰਸ਼ਾਸਨਿਕ ਕੇਂਦਰ ਕੇਲਾਂਗ ਰਾਜ ਦਾ ਸੱਭ ਤੋਂ ਠੰਢਾ ਸਥਾਨ ਰਿਹਾ। ਸ਼ਿਮਲਾ ਵਿਚ ਤਾਪਮਾਨ 1.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।