
ਮੈਡਮ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਮੀਡੀਆ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ
ਅੰਮ੍ਰਿਤਸਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪੱਤਰਕਾਰ ਕੀਤੀ ਗਈ ਬਦਸਲੂਕੀ 'ਤੇ ਨਵਜੋਤ ਕੌਰ ਸਿੱਧੂ ਨੇ ਉਨ੍ਹਾਂ ਨੂੰ ਲੰਮੇਂ ਹੱਥੀਂ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਮੀਡੀਆ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕੁਝ ਗਲਤ ਕੀਤਾ ਹੀ ਨਹੀਂ ਹੈ ਤਾਂ ਤੁਹਾਨੂੰ ਮਿਰਚਾਂ ਵੀ ਕਿਉਂ ਲੱਗਣਗੀਆਂ।
Bhagwant Mann
ਦੱਸ ਦਈਏ ਕਿ ਪੱਤਰਕਾਰਾਂ ਨਾਲ ਬਦਸਲੂਕੀ ਮਾਮਲੇ ਪੁਛੇ ਗਏ ਸਵਾਲ ਦੇ ਜਵਾਬ 'ਚ ਭਗਵੰਤ ਮਾਨ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਨੂੰ ਗੁੱਸਾ ਆ ਗਿਆ ਸੀ ਪਰ ਪੱਤਰਕਾਰ ਵਲੋਂ ਪੁੱਛੇ ਗਏ ਸਵਾਲ ਵੀ ਪੂਰੀ ਤਰ੍ਹਾਂ ਸਹੀ ਨਹੀਂ ਸਨ। ਉਨ੍ਹਾਂ ਕਿਹਾ ਕਿ ਪੱਤਰਕਾਰ ਵਲੋਂ ਅਕਾਲੀ ਦਲ ਨੂੰ ਵਾਰ ਵਾਰ ਸਹੀ ਠਹਿਰਾਉਣ ਦੀ ਕੋਸ਼ਿਸ਼ ਕਰਨ ਕਾਰਨ ਹੀ ਉਸ ਨੂੰ ਗੁੱਸਾ ਆਇਆ ਸੀ।
Akali Dal
ਅਕਾਲੀ ਦਲ ਵਲੋਂ ਉਨ੍ਹਾਂ ਵਿਰੁਧ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਜੋ ਮਰਜ਼ੀ ਕਹੀ ਜਾਵੇ, ਮੈਨੂੰ ਕੋਈ ਫ਼ਰਕ ਨਹੀਂ ਪੈਂਦਾ। ਡੋਪ ਟੈਸਟ ਬਾਰੇ ਅਕਾਲੀ ਦਲ ਦੇ ਹਮਲਿਆਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਪਣਾ ਡੋਪ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦਾ ਡੋਪ ਟੈਸਟ ਕਰਵਾਉਣ 'ਤੇ ਪਤਾ ਨਹੀਂ ਕੀ-ਕੀ ਨਿਕਲੇਗਾ।
Bikram Majithia
ਨਸ਼ਿਆਂ ਦੇ ਮੁੱਦੇ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਤਾਂ ਪੰਜਾਬ ਦੀ ਪੂਰੀ ਜਵਾਨੀ ਨਸ਼ੇ 'ਤੇ ਲਾ ਦਿਤੀ ਹੈ, ਕਿਸ ਕਿਸ ਦਾ ਡੋਪ ਟੈਸਟ ਕਰਵਾਇਆ ਜਾਵੇਗਾ? ਉਨ੍ਹਾਂ ਅਕਾਲੀ ਦਲ ਨੂੰ ਵੰਗਾਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਿੰਨੇ ਨੌਜਵਾਨ ਨਸ਼ਿਆਂ ਕਾਰਨ ਮਰੇ ਹਨ,
Bhagwant Mann
ਕੀ ਇਸ ਦਾ ਡੋਪ ਟੈਸਟ ਕਰਵਾਇਆ ਜਾਵੇਗਾ? ਉਨ੍ਹਾਂ ਕਿਹਾ ਕਿ ਅਕਾਲੀ ਖੁਦ ਹੀ ਮਾਨਸਿਕ ਤੌਰ 'ਤੇ ਫਿੱਟ ਨਹੀਂ ਹਨ, ਕਿਉਂਕਿ ਆਮ ਆਦਮੀ ਪਾਰਟੀ ਨੇ ਹੀ ਇਨ੍ਹਾਂ ਨੂੰ ਪਹਿਲੀ ਵਾਰ ਤੀਜੇ ਨੰਬਰ 'ਤੇ ਪਹੁੰਚਾ ਦਿਤਾ ਹੈ, ਜਿਸ ਕਾਰਨ ਇਹ ਬੁਖਲਾ ਗਏ ਹਨ।