
ਇਕ ਕਿਸਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਹੋਈ ਮੌਤ ਤੇ ਦੂਜੇ ਦੀ ਦਿਲ ਦਾ ਦੌਰਾ ਪੈਣ ਕਾਰਨ
ਸੰਗਰੂਰ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਦਿੱਲੀ 'ਚ ਚੱਲ ਰਹੇ ਮੋਰਚੇ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ ਆਈ ਹੈ। ਦਿੱਲੀ ਮੋਰਚੇ 'ਚ ਡਟੇ ਸੰਗਰੂਰ ਦੇ ਕਿਸਾਨ ਦੀ ਧਰਨੇ ਤੋਂ ਪਰਤਣ ਮਗਰੋਂ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਗੋਬਿੰਦਪੁਰਾ ਨਾਗਰੀ ਦਾ ਕਿਸਾਨ ਸੁਖਬੀਰ ਸਿੰਘ (52) ਆਪਣੀ ਪਤਨੀ ਨਾਲ 26 ਨਵੰਬਰ ਨੂੰ ਦਿੱਲੀ 'ਚ ਕਿਸਾਨ ਅੰਦੋਲਨ 'ਚ ਸ਼ਾਮਲ ਹੋਇਆ ਸੀ। 17 ਦਿਨ ਉੱਥੇ ਰਹਿਣ 'ਤੇ ਉਹ ਬੀਮਾਰ ਪੈ ਗਿਆ।
FARMER
ਇਸ ਕਾਰਨ ਉਸ ਨੂੰ ਵਾਪਸ ਪਿੰਡ ਭੇਜ ਦਿੱਤਾ ਗਿਆ। 2 ਦਿਨ ਦਵਾਈ ਲੈਣ ਤੋਂ ਬਾਅਦ ਜਦੋਂ ਉਹ ਠੀਕ ਨਾ ਹੋਇਆ ਤਾਂ 14 ਦਸੰਬਰ ਨੂੰ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੇ ਦਿਮਾਗ ਦੀ ਨਾੜੀ ਫਟ ਗਈ, ਜਿਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ, ਜਿਸ ਤੋਂ ਬਾਅਦ ਹੁਣ ਸ਼ਨੀਵਾਰ ਨੂੰ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਕਿਸਾਨ ਅੰਦੋਲਨ 'ਚ ਡਟੇ ਹੁਣ ਤੱਕ ਦੋ ਦਰਜਨ ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
Farmer
ਤੇ ਇਕ ਹੋਰ ਕੈਥਲ ਦੇ ਕਿਸਾਨ ਦੀ ਟਿੱਕਰੀ ਬਾਰਡਰ 'ਤੇ ਮੌਤ ਹੋਈ ਹੈ। ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। 32 ਸਾਲਾ ਓਮਰਪਾਲ ਸੇਰਧਾ ਪਿੰਡ ਦਾ ਰਹਿਣ ਵਾਲਾ ਸੀ। 5 ਏਕੜ ਜ਼ਮੀਨ ਦਾ ਮਾਲਕ ਓਮਰਪਾਲ 24 ਦਸੰਬਰ ਨੂੰ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਗਿਆ ਸੀ।