
ਆਪਣੀ ਹੋਂਦ ਬਚਾਉਣ ਲਈ ਕਾਂਗਰਸ ਦੀ ਇਕ ਧਿਰ ਕਰ ਰਹੀ ਹੈ ਡਰਾਮੇਬਾਜ਼ੀ-ਅਮਨ ਅਰੋੜਾ
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਬਿਆਨ ਕਿ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਕਮੇਟੀ ਗੰਭੀਰ ਨਹੀਂ ਉੱਤੇ ਟਿੱਪਣੀ ਕਰਦਿਆਂ ਕਿ ਕਿਹਾ ਕਿ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਕਿਸਾਨਾਂ ਮੁੱਦੇ ਉਤੇ ਗੰਭੀਰ ਨਹੀਂ ਹੈ ਬਲਕਿ ਆਪਣੀ ਵੱਖਰੀ ਡਫਲੀ ਵਜਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਹੀ ਕਰ ਰਹੀ ਹੈ।
Aman arora
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਾਂ ਤੋਂ ਹੀ ਚਰਚਾ ਚੱਲ ਰਹੀ ਸੀ ਕਿ ਕਾਲੇ ਕਾਨੂੰਨ ਬਣਾਉਣ ਲਈ ਕਾਂਗਰਸ ਵੀ ਉਨੀ ਹੀ ਜਿੰਮੇਵਾਰ ਹੈ ਨੇ ਭਾਜਪਾ ਅਤੇ ਅਕਾਲੀ ਦਲ ਅਤੇ ਕਾਂਗਰਸ ਸਿਰਫ ਆਪਣੀ ਹੋਂਦ ਨੂੰ ਬਚਾਉਣ ਲਈ ਹੀ ਡਰਾਮੇਬਾਜ਼ੀ ਕਰ ਰਹੀ ਹੈ।
Congress
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਬੀਤੇ ਕੱਲ੍ਹ ਦਿੱਤੇ ਗਏ ਬਿਆਨ ਨੇ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਹੀ ਕਿਸਾਨਾਂ ਦੇ ਮੁੱਦੇ ਉੱਤੇ ਮਿਲੀਆਂ ਹੋਈਆਂ ਹਨ ਤੇ ਕਿਸਾਨ ਵਿਰੋਧੀ ਹਨ। ਇਹ ਹੁਣ ਕਾਂਗਰਸ ਦੇ ਕਾਟੋ-ਕਲੇਸ਼ ਨੇ ਵੀ ਇਸ ਨੂੰ ਸਿੱਧ ਕਰ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ ਅਤੇ ਉਹ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ।
Captain Amarinder Singh
ਹੁਣ ਵੀ ਕੈਪਟਨ ਦੇ ਕਹਿਣ ਉੱਤੇ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਜੰਤਰ ਮੰਤਰ ਤੇ ਧਰਨੇ ਦਾ ਡਰਾਮਾ ਕੀਤਾ ਜਾ ਰਿਹਾ ਹੈ ਉਸਦਾ ਸਿਰਫ ਇਕ ਮਕਸਦ ਹੈ ਕਿ ਕਿਸਾਨਾਂ ਦੇ ਅੰਦੋਲਨ ਨੂੰ ਕਿਸੇ ਨਾ ਕਿਸੇ ਢੰਗ ਨਾਲ ਕਮਜ਼ੋਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਵਾਸਤੇ ਕੈਪਟਨ ਨੇ ਪਹਿਲਾਂ ਰਾਹੁਲ ਗਾਂਧੀ ਦਾ ਪੰਜਾਬ 'ਚ ਟਰੈਕਟਰ ਸ਼ੋਅ ਦਾ ਡਰਾਮਾ ਕਰਵਾਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਿਆ ਪ੍ਰੰਤੂ ਜਦੋਂ ਕਿਸਾਨਾਂ ਦਾ ਅੰਦੋਲਨ ਅੱਜ ਆਰ-ਪਾਰ ਦੀ ਲੜਾਈ ਉੱਤੇ ਪਹੁੰਚਿਆ ਹੈ ਤਾਂ ਕਮਜ਼ੋਰ ਕਰਨ ਵਾਸਤੇ ਬਰਾਬਰ ਪ੍ਰੋਗਰਾਮ ਕਰ ਰਹੇ ਹਨ।
Rahul Gandhi tractor rally
ਉਨ੍ਹਾਂ ਕਿਹਾ ਕਿ ਲੋਕਾਂ ਦਾ ਧਿਆਨ ਭਟਕਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਸੰਭੂ ਬਾਰਡਰ ਉਤੇ ਰੈਲੀ ਕਰਨ ਦਾ ਐਲਾਨ ਉਸੇ ਦਿਨ ਕਰਦੇ ਹਨ ਜਦੋਂ ਕਿਸਾਨ ਦੇਸ਼ ਭਰ ਵਿਚ ਪ੍ਰਦਰਸ਼ਨ ਕਰਨ ਦਾ ਐਲਾਨ ਕਰਦੇ ਹਨ। ਦਿੱਲੀ ਦੀਆਂ ਸਰਹੱਦਾਂ ਉੱਤੇ ਦਿਨ-ਰਾਤ ਕੜਾਕੇ ਦੀ ਠੰਢ 'ਚ ਡਟੇ ਹੋਏ ਲੱਖਾਂ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਦਿੱਲੀ ਦੇ ਜੰਤਰ-ਮੰਤਰ 'ਚ ਆਪਣੇ ਸੰਸਦ ਮੈਂਬਰਾਂ ਦਾ ਧਰਨਾ ਲਵਾ ਦਿੰਦੇ ਹਨ ਜਿਸ ਤੋਂ ਖੁਦ ਕਾਂਗਰਸ ਦੀ ਕੇਂਦਰੀ ਕਮੇਟੀ ਵੀ ਖੁਸ਼ ਨਹੀਂ ਹੈ।
PM Modi
ਉਨ੍ਹਾਂ ਕਿਹਾ ਕਿ ਇਸ ਤੋਂ ਇਹ ਵੀ ਸਿੱਧ ਹੋ ਗਿਆ ਹੈ ਕਿ ਕਾਂਗਰਸ ਲਈ ਕਿਸਾਨਾ ਦਾ ਮਸਲਾ ਕੋਈ ਵੱਡੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸੱਚਮੁੱਚ ਥੋੜ੍ਹੀ ਬਹੁਤੀ ਵੀ ਕਿਸਾਨ ਪੱਖੀ ਹੁੰਦੀ ਤਾਂ ਕੱਲ੍ਹ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਸਾਨਾਂ ਦੇ ਹੱਕ 'ਚ ਨਾਅਰੇਬਾਜ਼ੀ ਕਰ ਰਹੇ ਸਨ
Bhagwant Mann
ਤਾਂ ਉਦੋਂ ਕਾਂਗਰਸੀ ਆਗੂ ਮੌੰਨ ਨਾ ਧਾਰਦੇ ਸਗੋ ਕਿਸਾਨਾਂ ਦੀ ਆਵਾਜ਼ ਪ੍ਰਧਾਨ ਮੰਤਰੀ ਦੇ ਮੂਹਰੇ ਚੁੱਕਦੇ। ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਕਿਹਾ ਕਿ ਜਿੱਥੇ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖਿਲਾਫ ਚੌਕਸ ਰਹਿੰਦੇ ਹੋਏ ਲੜਨਾ ਹੈ ਉਥੇ ਭਾਜਪਾ ਦੀ 'ਬੀ' ਟੀਮ ਬਣਕੇ ਕੰਮ ਕਰ ਰਹੀਆਂ ਕਾਂਗਰਸ ਵਰਗੀਆਂ ਪਾਰਟੀਆਂ ਤੋਂ ਵੀ ਚੌਕਸ ਰਹਿਣ, ਜਿਨ੍ਹਾਂ ਦਾ ਇੱਕੋ ਇੱਕ ਕੰਮ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ।